‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮਾਝਾ ਕੋਆਰਡੀਨੇਟਰ ਸੋਨੀਆ ਮਾਨ ਅਤੇ ਜ਼ਿਲ੍ਹਾ ਕੁਆਰਡੀਨੇਟਰ ਤੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਕੀਤੀ ਗਈ ਅਹਿਮ ਮੀਟਿੰਗ

Date:

ਬਟਾਲਾ, 15 ਮਈ  (ਅਬਦੁਲ ਸਲਾਮ ਤਾਰੀ) ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੁਰਦਾਸਪੁਰ ਵਿਖੇ ਮਾਝਾ ਕੋਆਰਡੀਨੇਟਰ ਸੋਨੀਆ ਮਾਨਜ਼ਿਲ੍ਹਾ ਕੋਆਰਡੀਨੇਟਰ ਅਤੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਹਲਕਾ ਕੁਆਰਡੀਨੇਟਰਾਂ ਨਾਲ ਅਹਿਮ ਮੀਟਿੰਗ ਕਰਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਮੁਹਿੰਮ ਨੂੰ ਘਰ-ਘਰ ਪਹੁੰਚਾਉਣ ਲਈ ਯੋਜਨਾਬੰਦੀ ਕੀਤੀ… ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਨਿਕ ਮਹਿਤਾਗੁਰਦਾਸਪੁਰ ਜ਼ਿਲ੍ਹੇ ਦੇ ਕੁਆਰਡੀਨੇਟਰ ਅਤੇ ਚੇਅਰਮੈਨ ਮਾਰਕਿਟ ਕਮੇਟੀ ਬਟਾਲਾ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਅਹਿਮ ਮੀਟਿੰਗ ਕੀਤੀ ਗਈ ਤੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਨ ਲਈ ਰਣਨੀਤੀ ਉਲੀਕੀ ਗਈ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਵਿਰੁੱਧ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਵਿੱਚ ਹੁਣ ਸਰਕਾਰ ਵੱਲੋਂ 16 ਮਈ ਤੋਂ ਪਿੰਡ ਪੱਧਰ ਅਤੇ ਵਾਰਡ ਪੱਧਰ ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨਾਲ ਜਾਗਰੂਕਤਾ ਮੀਟਿੰਗਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨਾਂ ਦੱਸਿਆ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ।

ਉਨਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੋਵੇਗੀ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ।

ਇਸ ਮੌਕੇ ਬਟਾਲਾ ਹਲਕੇ ਦੇ ਕੁਆਰਡੀਨੇਟਰ ਹਨੀ ਚੌਹਾਨ ਅਤੇ ਮਨਜੀਤ ਸਿੰਘਗੁਰਦਾਸਪੁਰ ਦੇ ਕੁਆਰਡੀਨੇਟਰ ਨੀਰਜ ਸਲਹੋਤਰਾਫਤਿਹਗੜ੍ਹ ਚੂੜੀਆਂ ਦੇ ਕਰਮਜੀਤ ਸਿੰਘਦੀਨਾਨਗਰ ਦੇ ਕਾਰਤਿਕਕਾਦੀਆਂ ਦੇ ਅੰਮ੍ਰਿਤਪਾਲ ਸਿੰਘਡੇਰਾ ਬਾਬਾ ਨਾਨਕ ਦੇ ਅਰਸ਼ਦੀਪ ਸਿੰਘ ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਦਵਿੰਦਰ ਸਿੰਘ ਮੌਜੂਦ ਸਨ।

Share post:

Subscribe

Popular

More like this
Related

ਸਰਕਾਰੀ ਹਾਈ ਸਕੂਲ ਕਾਹਲਵਾਂ ਵਿਖੇ ਯੋਗਾ ਦਿਵਸ ਮਨਾਇਆ ਗਿਆ

 ਕਾਦੀਆਂ, 21 ਜੂਨ (ਤਾਰੀ): ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ...

ਕਾਦੀਆਂ-ਬਿਆਸ ਨਵੇਂ ਰੇਲਵੇ ਲਾਈਨ ਪ੍ਰੋਜੈਕਟ ਨੂੰ ਮੁੜ ਸ਼ੁਰੂ ਕੀਤਾ ਹੈ

 ਕਾਦੀਆਂ 19 ਜੂਨ (ਤਾਰੀ) ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ...

ਘਰ ਦੇ ਬਾਹਰੋਂ ਮੋਟਰਸਾਈਕਲ ਚੋਰੀ

 ਕਾਦੀਆਂ, 19 ਜੂਨ (ਸਲਾਮ ਤਾਰੀ): ਕਸਬਾ ਕਾਦੀਆਂ ਵਿੱਚ ਇੱਕ...