ਕਾਦੀਆ ,22 ਮਈ (ਸਲਾਮ ਤਾਰੀ) ਸਿਵਲ ਸਰਜਨ ਗੁਰਦਾਸਪੁਰ ਡਾ ਜਸਵਿੰਦਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ , ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾਕਟਰ ਤਜਿੰਦਰ ਕੌਰ ਦੇ ਮਾਰਗਦਰਸ਼ਨ ਅਤੇ ਕਾਰਜਕਾਰੀ ਐਸ ਐਮ ਓ ਡਾਕਟਰ ਮੋਹਪ੍ਰੀਤ ਸਿੰਘ ਦੀ ਅਗਵਾਈ ਹੇਠ ਬਲਾਕ ਭਾਮ ਵਿਖੇ ਹਾਈਪਰਟੈਂਸ਼ਨ ਯਾਨੀ ਹਾਈ ਬਲੱਡ ਪ੍ਰੈਸ਼ਰ ਸਿਹਤ ਸੰਭਾਲ ਸੰਬਧੀ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਈਕਲ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਸੇ ਉਦੇਸ਼ ਦੀ ਪੂਰਤੀ ਹੇਠ ਅੱਜ ਪਿੰਡ ਹਰਚੋਵਾਲ ਵਿਖੇ ਗੈਰ ਸੰਚਾਰੀ ਰੋਗ ਦਾ ਕੈੰਪ ਲਗਾਇਆ ਗਿਆ ਬਲਕਿ ਜਾਗਰੂਕਤਾ ਸਾਈਕਲ ਰੈਲੀ ਵੀ ਕੱਢੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆ ਬੀ ਈ ਈ ਸੁਰਿੰਦਰ ਕੌਰ ਨੇ ਕਿਹਾ ਕਿ ਹਾਈਪਰਟੈਨਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ ਕਾਰਨ ਹੈ ਜਿਵੇਂ ਕਿ ਸਟ੍ਰੋਕ, ਦਿਲ ਦੇ ਦੋਰੇ ਅਤੇ ਗੁਰਦੇ ਦੀ ਬਿਮਾਰੀ, ਅਤੇ ਇਹ ਡਿਮੇਨਸ਼ੀਆ (ਦਿਮਾਗੀ ਕਮਜੋਰੀ) ਵਿੱਚ ਵੀ ਯੋਗਦਾਨ ਪਾ ਸਕਦੀ ਹੈ। ਬਹੁਤ ਸਾਰੇ ਲੋਕ ਜੋ ਹਾਈਪਰਟੈਨਸ਼ਨ ਤੋਂ ਪੀੜਤ ਹੁੰਦੇ ਹਨ, ਉਹਨਾਂ ਨੂੰ ਇਹ ਪਤਾ ਨਹੀਂ ਹੁੰਦਾ ਕਿ ਉਹ ਇਸ ਬੀਮਾਰੀ ਨਾਲ ਗ੍ਰਸਤ ਹਨ ਕਿਉਂਕਿ ਇਸਦਾ ਕੋਈ ਵੀ ਲੱਛਣ ਨਹੀਂ ਹੋ ਸਕਦਾ, ਅਕਸਰ ਲੋਕਾਂ ਨੂੰ ਦਿਲ ਦਾ ਦੌਰਾ ਪੈਣ ਜਾਂ ਦੌਰਾ ਪੈਣ ਤੋਂ ਬਾਅਦ ਹੀ ਪਤਾ ਲੱਗਦਾ ਹੈ।
ਸੀ ਐਚ ਓ ਮੈਡਮ ਕੋਮਲ ਨੇ ਦੱਸਿਆ ਕਿ ਜੀਵਨਸ਼ੈਲੀ ਵਿੱਚ ਮਹੱਤਵਪੂਰਨ ਤਬਦੀਲੀਆਂ, ਜਿਵੇਂ ਕਿ ਚੰਗੀ-ਸੰਤੁਲਿਤ ਖੁਰਾਕ , ਲੂਣ ਦੀ ਮਾਤਰਾ ਘੱਟ, ਸ਼ਰਾਬ ਦੀ ਵਰਤੋ ਨਾ ਕਰਨਾ, ਨਿਯਮਤ ਸਰੀਰਕ ਗਤੀਵਿਧੀ ਕਰਨਾ, ਤਣਾਅ ਦਾ ਪ੍ਰਬੰਧਨ ਕਰਨਾ, ਸਹੀ ਸ਼ਰੀਰਕ ਭਾਰ ਬਣਾ ਕੇ ਰੱਖਣਾ, ਸਿਗਰਟਨੋਸ਼ੀ ਨਾ ਕਰਨਾ, ਆਪਣੀਆਂ ਦਵਾਈਆਂ ਸਹੀ ਢੰਗ ਨਾਲ ਲ਼ੈਣਾ ਅਤੇ ਆਪਣੇ ਡਾਕਟਰ ਦੀ ਸਲ੍ਹਾਹ ਤੇ ਕੰਮ ਕਰਨਾ ਆਦਿ ਨਾਲ ਕਾਫੀ ਹੱਦ ਤੱਕ ਬਲੱਡ ਪ੍ਰੈਸਰ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ।
ਵਿਸ਼ਵ ਦੀ ਆਬਾਦੀ ਦਾ 30 ਪ੍ਰਤੀਸ਼ਤ ਤੋਂ ਵੱਧ, ਭਾਵ ਵਿਸ਼ਵ ਦੀ 1 ਅਰਬ ਤੋਂ ਵੱਧ ਆਬਾਦੀ ਹਾਈਪਰਟੈਨਸ਼ਨ ਤੋਂ ਪ੍ਰਭਾਵਿਤ ਹੈ। ਇਸ ਮੌਕੇ ਤੇ ਬੀ ਈ ਈ ਸੁਰਿੰਦਰ ਕੌਰ, ਸੀ ਐਚ ਓ ਮੈਡਮ ਕੋਮਲ, ਐਲ ਐਚ ਵੀ ਕੁਲਵਿੰਦਰ ਕੌਰ,ਹੈਲਥ ਇੰਸਪੈਕਟਰ ਹਰਪਿੰਦਰ ਸਿੰਘ, ਸਰਬਜੀਤ ਸਿੰਘ ਮਲਟੀਪਰਪਜ਼ ਹੈਲਥ ਵਰਕਰ, ਸ਼੍ਰੀਮਤੀ ਰੀਨਾ ਏ ਐਨ ਐਮ, ਸ਼ਿਵਦਿਆਲ ਸਿੰਘ , ਸਤਿੰਦਰ ਕੌਰ, ਮਨਜੀਤ ਕੌਰ, ਲਖਵਿੰਦਰ ਕੌਰ, ਬਲਬੀਰ ਕੌਰ ਆਸ਼ਾ ਆਦਿ ਮੌਜੂਦ ਰਹੇ।