ਕਾਦੀਆਂ 17 ਜੂਨ (ਸਲਾਮ ਤਾਰੀ)
ਬਲਾਕ ਨੋਡਲ ਅਫਸਰ ਕੰਮ ਪ੍ਰਿੰਸੀਪਲ ਸ੍ਰੀ ਰਾਮ ਲਾਲ ਵੱਲੋਂ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਬਹਾਦਰਪੁਰ ਰਜੋਆ ਦੇ ਸਕੂਲ ਕੈਂਪਸ ਵਿੱਚ ਬੂਟੇ ਲਗਾਏ ਗਏ l ਇਸ ਮੌਕੇ ਤੇ ਉਹਨਾਂ ਨੇ ਵੱਧ ਰਹੀ ਗਰਮੀ ਅਤੇ ਵਾਤਾਵਰਣ ਵਿੱਚ ਹੋ ਰਹੀ ਤਬਦੀਲੀ ਤੇ ਚਿੰਤਾ ਪ੍ਰਗਟ ਕਰਦਿਆਂ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ ਉਹਨਾਂ ਨੇ ਹਰ ਇੱਕ ਵਿਦਿਆਰਥੀ ਨੂੰ ਇੱਕ ਇੱਕ ਰੁੱਖ ਲਗਾਉਣ ਅਤੇ ਉਸ ਦਾ ਪਾਲਣ ਕਰਨ ਦੀ ਹਦਾਇਤ ਵੀ ਕੀਤੀ ਇਸ ਮੌਕੇ ਸਕੂਲ ਵਿਦਿਆਰਥੀਆਂ ਤੋਂ ਇਲਾਵਾ ਮਾਸਟਰ ਬਚਿੱਤਰ ਸਿੰਘ ਮਾਸਟਰ ਰਜਿੰਦਰ ਸਿੰਘ ਗੁਰਪ੍ਰੀਤ ਸਿੰਘ ਕੈਂਪਸ ਮੈਨੇਜਰ ਸੁਖਵਿੰਦਰ ਸਿੰਘ ਮੈਡਮ ਅਮਨਦੀਪ ਕੌਰ ਅਤੇ ਰਮਨਦੀਪ ਕੌਰ ਹਾਜ਼ਰ ਸਨ।