ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵਲੋਂ ਥਾਣਾ ਸੇਖਵਾਂ ਵਿਖੇ ਜਾਗਰੂਕਤਾ ਸੈਮੀਨਾਰ

Date:

ਬਟਾਲਾ, 20 ਜੂਨ (ਅਬਦੁਲ ਸਲਾਮ ਤਾਰੀ

) ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਸਾਂਝ ਸਟਾਫ਼ ਵਲੋਂ ਥਾਣਾ ਸੇਖਵਾਂ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨੂੰ ਸਾਈਬਰ ਕ੍ਰਾਈਮ, ਹਰਿਆ ਭਰਿਆ ਵਾਤਾਵਰਣ ਅਤੇ ਹੈਲਪਲਾਈਨ ਨੰਬਰ 112 ਅਤੇ 1098 ਬਾਰੇ ਜਾਗਰੂਕ ਕੀਤਾ ਗਿਆ।

ਇਸ ਮੌਕੇ ਗੱਲ ਕਰਦਿਆਂ ਸ੍ਰੀਮਤੀ ਜਸਵੰਤ ਕੌਰ, ਐਸ.ਪੀ (ਐੱਚ) ਬਟਾਲਾ ਨੇ ਦੱਸਿਆ ਕਿ ਬਟਾਲਾ ਪੁਲਿਸ ਵਲੋਂ ਵੱਖ-ਵੱਖ ਸਮਾਗਮਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜਿਹੜੇ ਵੀ ਵਿਅਕਤੀ ਗੁੰਮਰਾਹ ਹੋ ਕੇ ਨਸ਼ਿਆਂ ਦੇ ਰੋਗ ਦਾ ਸ਼ਿਕਾਰ ਹੋ ਗਏ ਹਨ, ਉਨ੍ਹਾਂ ਦਾ ਇਲਾਜ ਸੰਭਵ ਹੈ ਅਤੇ ਅਜਿਹੇ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਰਕਾਰੀ ਨਸ਼ਾ ਮੁਕਤੀ ਕੇਂਦਰ ਵਿਚ ਦਾਖਲ ਕਰਵਾਇਆ ਜਾਵੇ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮੰਤਵ ਨਾਲ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਵਿੱਚ ਖਿਡਾਰੀਆਂ ਵਲੋਂ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਜਾ ਰਿਹਾ ਹੈ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...