ਅਨਾਜ ਮੰਡੀ ਬਟਾਲਾ ਵਿਖੇ ਕਣਕ ਦੀ ਖਰੀਦ, ਚੁਕਾਈ ਤੇ ਅਦਾਇਗੀ ਨਿਰਵਿਘਨ ਜਾਰੀ-ਚੇਅਰਮੈਨ ਮਾਨਿਕ ਮਹਿਤਾ

Date:

ਬਟਾਲਾ, 23 ਅਪ੍ਰੈਲ (ਸਲਾਮ ਤਾਰੀ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬਅਮਨਸ਼ੇਰ ਸਿੰਘ ਦੀ ਅਗਵਾਈ ਵਿੱਚ ਬਟਾਲਾ ਮਾਰਕੀਟ ਕਮੇਟੀ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਕਮੇਟੀ ਦਫਤਰ ਵਿੱਚ ਕਣਕ ਦੀ ਆਮਦ ਤੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਸੁਚਾਰੂ ਢੰਗ ਨਾਲ ਖਰੀਦ ਪ੍ਰਬੰਧ ਮੁਕੰਮਲ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।… ਇਸ ਮੌਕੇ ਪ੍ਰਧਾਨ ਮਨਬੀਰ ਸਿੰਘ ਰੰਧਾਵਾ ਸਮੇਤ ਵੱਖ-ਵੱਖ ਆੜ੍ਹਤੀ ਮੋਜੂਦ ਸਨ।

ਚੇਅਰਮੈਨ ਮਾਨਿਕ ਮਹਿਚਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਲਈ ਅਨਾਜ ਮੰਡੀ ਬਟਾਲਾ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਿਆ ਜਾਵੇਗਾ।

ਉਨਾ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਵਿੱਚ ਫੈਸਲੇ ਲਏ ਹਨ ਅਤੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ। ਉਨਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀਲਾਈਟਾਂ ਅਤੇ ਬੈਠਣ ਲਈ ਜਗ੍ਹਾ ਦਾ ਖਾਸ ਪ੍ਰਬੰਧ ਕੀਤਾ ਗਿਆ ਹੈਤਾਂ ਜੋ ਮੰਡੀ ਵਿੱਚ ਫਸਲ ਵੇਚਣ ਆਏ ਕਿਸਾਨਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਦੱਸਿਆ ਕਿ ਮੰਡੀ ਵਿੱਚ ਕਣਕ ਦੀ ਖਰੀਦਚੁਕਾਈ ਤੇ ਅਦਾਇਗੀ ਪ੍ਰਕਿਰਿਆ ਨਿਰਵਿਘਨ ਜਾਰੀ ਰਹੀ ਹੈ।

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕਾਂ ਦੀ ਕਟਾਈ ਕੰਬਾਇਨਾਂ ਰਾਹੀਂ ਨਿਰਧਾਰਿਤ ਸਮੇਂ ਅੰਦਰ ਹੀ ਕਰਵਾਈ ਜਾਵੇ ਅਤੇ ਰਾਤ ਸਮੇਂ ਕਣਕ ਦੀ ਕਟਵਾਈ ਬਿਲਕੁਲ ਨਾ ਕੀਤੀ ਜਾਵੇਕਿਉਂਕਿ ਇਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਵੱਧ ਜਾਂਦੀ ਹੈ ਤੇ ਨਮੀ ਤੋਂ ਵੱਧ ਵਾਲੀ ਫਸਲ ਖਰੀਦਣ ਵਿੱਚ ਖਰੀਦ ਏਜੰਸੀਆਂ ਨੂੰ ਮੁਸ਼ਕਿਲ ਪੇਸ਼ ਹੁੰਦੀ ਹੈ।

ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਫਸਲ ਪੂਰੀ ਤਰ੍ਹਾਂ ਸੁਕਾ ਕੇ ਲਿਆਂਦੀ ਜਾਵੇਤਾਂ ਜੋ ਫਸਲ ਦੀ ਖਰੀਦ ਵਿੱਚ ਕੋਈ ਮੁਸ਼ਕਿਲ ਨਾ ਆਵੇ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...