ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਦਿੱਖ ਬਦਲੀ -ਚੇਅਰਮੈਨ, ਐਡਵੋਕੈਟ ਜਗਰੂਪ ਸਿੰਘ ਸੇਖਵਾਂ ਚੇਅਰਮੈਨ ਸੇਖਵਾਂ ਨੇ ਹਲਕੇ ਦੇ ਸਕੂਲਾਂ ਵਿਚ 90 ਲੱਖ 63 ਹਜ਼ਾਰ ਰੁਪਏੇ ਦੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

Date:

ਕਾਦੀਆ 11 ਅਪ੍ਰੈਲ (ਸਲਾਮ ਤਾਰੀ): ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਦੇ ਸਿੱਖਿਆ ਖੇਤਰ ਵਿੱਚ ਮਹੱਤਵਪੂਰਨ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਪਿਛਲੇ ਤਿੰਨ ਸਾਲਾਂ ਵਿੱਚ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਸਜਾਇਆ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਤਸਵੀਰ ਬਦਲ ਗਈ ਹੈ। ਨਤੀਜੇ ਵਜੋਂ, ਮਾਪੇ ਹੁਣ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਵਧੇਰੇ ਉਤਸੁਕ ਹਨ।

ਇਹ ਵਿਚਾਰ ਜ਼ਿਲ੍ਹਾ ਪਲਾਨਿੰਗ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਵਿੱਚ 90 ਲੱਖ 63 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਪਹਿਲ ਦਿੰਦਿਆਂ ਸਰਕਾਰੀ ਸਕੂਲਾਂ ਨੂੰ ਅਜਿਹੀਆਂ ਸਹੂਲਤਾਂ ਨਾਲ ਲੈਸ ਕੀਤਾ ਹੈ, ਜੋ ਕਈ ਪ੍ਰਾਈਵੇਟ ਸਕੂਲਾਂ ਵਿੱਚ ਵੀ ਨਹੀਂ ਮਿਲਦੀਆਂ।

ਸੇਖਵਾਂ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਅਤਿ-ਆਧੁਨਿਕ ਸਾਇੰਸ ਲੈਬ, ਏਅਰ-ਕੰਡੀਸ਼ਨਡ ਕਲਾਸਰੂਮ, ਮਜ਼ਬੂਤ ਫਰਨੀਚਰ, ਖੇਡ ਸਮੱਗਰੀ, ਡਿਜੀਟਲ ਪੈਨਲ ਸਕਰੀਨ, ਅਤੇ ਕੰਪਿਊਟਰ ਲੈਬ ਵਰਗੀਆਂ ਸਹੂਲਤਾਂ ਮੌਜੂਦ ਹਨ। ਇਹ ਸਾਰਾ ਮਾਹੌਲ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸਰਥਕ ਅਤੇ ਪ੍ਰਭਾਵਸ਼ਾਲੀ ਬਣਾਉਂਦਾ ਹੈ। ਉਨ੍ਹਾਂ ਨੇ ਅੱਗੇ ਕਿਹਾ, “ਸੈਸ਼ਨ ਦੀ ਸ਼ੁਰੂਆਤ ਵਿੱਚ ਹੀ ਸਕੂਲਾਂ ਵਿੱਚ ਕਿਤਾਬਾਂ ਅਤੇ ਵਰਦੀਆਂ ਪਹੁੰਚ ਜਾਂਦੀਆਂ ਹਨ, ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਕੋਈ ਰੁਕਾਵਟ ਨਾ ਆਵੇ।”

ਚੇਅਰਮੈਨ ਸੇਖਵਾਂ ਨੇ ਵਿਕਾਸ ਪ੍ਰੋਜੈਕਟਾਂ ਦੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕਾਦੀਆਂ ਅਤੇ ਨੇੜਲੇ ਇਲਾਕਿਆਂ ਵਿੱਚ ਕਈ ਸਕੂਲਾਂ ਵਿੱਚ ਨਵੇਂ ਕੰਮ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਨਾਥਪੁਰ ਵਿਖੇ 6 ਲੱਖ 46 ਹਜ਼ਾਰ ਰੁਪਏ, ਸਰਕਾਰੀ ਹਾਈ ਸਕੂਲ ਬਸਰਾਏ ਵਿਖੇ 3 ਲੱਖ 97 ਹਜ਼ਾਰ ਰੁਪਏ, ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਖੇ 80 ਲੱਖ 20 ਹਜ਼ਾਰ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ਾਮਲ ਹਨ। ਇਹ ਪ੍ਰੋਜੈਕਟ ਨਵੇਂ ਕਲਾਸਰੂਮ, ਮਜ਼ਬੂਤ ਚਾਰਦੀਵਾਰੀ, ਅਤੇ ਹੋਰ ਸੁਧਾਰਾਂ ਨੂੰ ਕਵਰ ਕਰਦੇ ਹਨ।

ਚੇਅਰਮੈਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੇ ਸਰਕਾਰੀ ਸਕੂਲਾਂ ਨੂੰ ਨਾ ਸਿਰਫ਼ ਸੁਧਾਰਿਆ ਹੈ, ਸਗੋਂ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਇਨ੍ਹਾਂ ਸੰਸਥਾਵਾਂ ਪ੍ਰਤੀ ਵਿਸ਼ਵਾਸ ਵੀ ਪੈਦਾ ਕੀਤਾ ਹੈ। ਇਸ ਮੌਕੇ ਸਥਾਨਕ ਲੋਕਾਂ ਅਤੇ ਸਕੂਲ ਅਧਿਆਪਕਾਂ ਨੇ ਵੀ ਸਰਕਾਰ ਦੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕੀਤੀ।

Edited and Details are updates by : our Assistant Editor : Jasbir singh

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...