ਕਾਲਜ ਦੇ ਪੋਸਟ -ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਵਿਦਾਇਗੀ ਸਮਾਗਮ ਆਯੋਜਿਤ।

Date:

 

ਕਾਦੀਆਂ,25 ਅਪ੍ਰੈਲ (ਤਾਰੀ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਪੋਸਟ -ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਇੱਕ ਸਮਾਗਮ ਕਾਲਜ ਸੈਮੀਨਾਰ ਹਾਲ ਵਿੱਚ ਆਯੋਜਿਤ ਕੀਤਾ ਗਿਆ।

ਇਸ ਮੌਕੇ ਐਮ .ਏ ਪੰਜਾਬੀ ਦੂਜਾ ਸਮੈਸਟਰ ਕਲਾਸ ਦੇ ਵਿਦਿਆਰਥੀਆਂ ਵੱਲੋਂ ਐੱਮ.ਏ ਪੰਜਾਬੀ ਚੌਥਾ ਸਮੈਸਟਰ ਕਲਾਸ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕਾਲਜ ਦੇ ਪ੍ਰਿੰਸੀਪਲ ਤੇ ਪੋਸਟ- ਗ੍ਰੈਜੂਏਟ ਪੰਜਾਬੀ ਵਿਭਾਗ ਦੇ ਮੁਖੀ ਡਾ ਹਰਪ੍ਰੀਤ ਸਿੰਘ ਹੁੰਦਲ ਸ਼ਾਮਿਲ ਹੋਏ। ਇਸ ਮੌਕੇ ਜੂਨੀਅਰ ਵਿਦਿਆਰਥੀਆਂ ਵੱਲੋਂ ਆਪਣੇ ਸੀਨੀਅਰ ਵਿਦਿਆਰਥੀਆਂ ਦੇ ਸਨਮਾਨ ਵਿੱਚ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਅਤੇ ਵੱਖ ਵੱਖ ਮਨੋਰੰਜਕ ਖੇਡਾਂ ਵੀ ਖੇਡੀਆਂ ਗਈਆਂ। ਵਿਭਾਗ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ ਅਤੇ ਬਲਜੀਤ ਕੌਰ ਨੇ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਸੀਨੀਅਰ ਵਿਦਿਆਰਥੀਆਂ ਵੱਲੋਂ ਆਪਣੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਆਪਣੀਆਂ ਸੁਨਹਿਰੀ ਯਾਦਾਂ ਵੀ ਸਾਂਝੀਆਂ ਕੀਤੀਆਂ ਗਈਆਂ। ਮੁੱਖ ਮਹਿਮਾਨ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਵਿਦਿਆਰਥੀਆਂ ਨੂੰ ਮਿਹਨਤ ,ਲਗਨ ਨਾਲ ਇਮਤਿਹਾਨ ਪਾਸ ਕਰਨ ਦਾ ਆਸ਼ੀਰਵਾਦ ਦਿੱਤਾ, ਉਥੇ ਨਾਲ ਹੀ ਕਿਹਾ ਕਿ ਜ਼ਿੰਦਗੀ ਵਿੱਚ ਹਮੇਸ਼ਾ ਪੁਸਤਕਾਂ ਨਾਲ ਜੁੜ ਕੇ ਆਪਣੇ ਗਿਆਨ ਵਿੱਚ ਵਾਧਾ ਕਰ ਕਰਨ ਅਤੇ ਨਾਲ ਹੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਨਾਲ ਜੁੜ ਕੇ ਇਹਨਾਂ ਦੀ ਤਰੱਕੀ ਵਾਸਤੇ ਆਪਣਾ ਯੋਗਦਾਨ ਪਾਉਂਦੇ ਰਹਿਣ ਲਈ ਪ੍ਰੇਰਿਤ ਕੀਤਾ। ਵਿਭਾਗ ਦੇ ਅਧਿਆਪਕਾਂ ਵੱਲੋਂ ਵੀ ਸਾਰੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ । ਇਸ ਮੌਕੇ ਸੀਨੀਅਰ ਵਿਦਿਆਰਥੀਆਂ ਨੂੰ ਵੱਖ -ਵੱਖ ਖ਼ਿਤਾਬ ਦੇ ਕੇ ਸਨਮਾਨਿਤ ਵੀ ਕੀਤਾ ਗਿਆ ,ਜਿਸ ਵਿੱਚ ਪ੍ਰਭਜੋਤ ਕੌਰ ਨੂੰ ਮਿਸ ਫੇਅਰਵੈੱਲ, ਹਰਮਿੰਦਰ ਸਿੰਘ ਨੂੰ ਮਿਸਟਰ ਫੇਅਰਵੈੱਲ, ਮਿਸ ਪਵਨਦੀਪ ਕੌਰ ਨੂੰ ਮਿਸ ਬਿਊਟੀਫੁੱਲ, ਅਮਨਦੀਪ ਕੌਰ ਮਿਸ ਇਨੋਸੈਂਟ, ਪਰਮਿੰਦਰ ਸਿੰਘ ਨੂੰ ਮਿਸਟਰ ਹੈਂਡਸਮ ਚੁਣ ਕੇ ਸਨਮਾਨਿਤ ਕੀਤਾ ਗਿਆ। ਵਿਦਾਇਗੀ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸਤਿੰਦਰ ਕੌਰ, ਪ੍ਰੋ. ਕੁਲਵਿੰਦਰ ਸਿੰਘ ਭਾਟੀਆ ਅਤੇ ਪ੍ਰੋ. ਲਵਪ੍ਰੀਤ ਕੌਰ ਸਮੇਤ ਵਿਭਾਗ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਮੰਚ ਦਾ ਸੰਚਾਲਨ ਵਿਭਾਗ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ,ਪ੍ਰਭਜੋਤ ਕੌਰ, ਪਵਨਦੀਪ ਕੌਰ ਅਤੇ ਪਰਮਿੰਦਰ ਸਿੰਘ ਵੱਲੋਂ ਕੀਤਾ ਗਿਆ।

 

 

Share post:

Subscribe

Popular

More like this
Related

ਸਰਫ਼ਰਾਜ਼ ਸਿੰਘ ਅਤੇ ਗੁਰਲੀਨ ਕੋਰ ਨੇ ਆਪਣੀ ਪਹਿਲੀ ਵੋਟ ਪਾਈ

ਕਾਦੀਆਂ 14 ਜੁਲਾਈ (ਤਾਰੀ) ਨਗਰ ਕੌਂਸਲ ਚੋਣਾਂ ਦੌਰਾਨ ਜਿੱਥੇ...

ਸ ਸ ਸ ਸਮਾਰਟ ਸਕੂਲ ਵਿਖੇ World Environment Day ਮਨਾਇਆ ਗਿਆ

 ਕਾਦੀਆ, 5 ਜੂਨ (ਤਾਰੀ )ਸ ਸ ਸ ਸਮਾਰਟ ਸਕੂਲ...

38 ਉਮੀਦਵਾਰਾਂ ਨੇ ਨਾਂ ਵਾਪਸ ਲਏ, 13 ਜੂਨ ਨੂੰ ਪੈਣਗੀਆਂ ਵੋਟਾਂ

ਕਾਦੀਆਂ/5 ਜੂਨ (ਸਲਾਮ ਤਾਰੀ) 13 ਜੂਨ ਨੂੰ ਨਗਰ ਕੌਂਸਲ ਕਾਦੀਆਂ ਦੀ ਹੋਣ...