ਖਿਡਾਰੀਆਂ ਵੱਲੋਂ ਨਸ਼ਿਆਂ ਵਿਰੁੱਧ ਕੀਤਾ ਗਿਆ ਜਾਗਰੂਕ

Date:

ਬਟਾਲਾ, 22 ਅਪ੍ਰੈਲ  ( ਅਬਦੁਲ ਸਲਾਮ ਤਾਰੀ)ਸ੍ਰੀ ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਨਸ਼ਿਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸਦੇ ਚੱਲਦਿਆਂ ਖੇਡ ਵਿਭਾਗ ਵਲੋਂ ਪਿੰਡ ਕਾਲਾ ਅਫਗਾਨਾ ਵਿਖੇ ਸਾਈਕਲ ਰੈਲੀ ਕੱਢੀ ਗਈ ਤੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕੀਤਾ ਗਿਆ।

ਜਿਲ੍ਹਾ ਖੇਡ ਅਫਸਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਨਸ਼ਿਆਂ ਦੇ ਮਾੜੇ ਪਰਭਾਵਾਂ ਤੋਂ ਜਾਗਰੂਕ ਕਰਨ ਲਈ ਸਾਈਕਲ ਰੈਲੀ ਕੱਢੀ ਗਈ, ਜਿਸ ਵਿੱਚ ਖਿਡਾਰੀਆਂ ਨੇ ਵੱਧ ਚੜ ਕੇ ਹਿੱਸਾ ਲਿਆ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋ ਜ਼ਿਲ੍ਹੇ ਦੇ ਹਰੇਕ ਪਿੰਡ ਤੇ ਸ਼ਹਿਰ ਵਿੱਚ ਲੋਕਾਂ ਨੂੰ ਨਸ਼ਿਆਂ ਦੀ ਬੁਰਾਈ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਇਸ ਤੋਂ ਬਚਾਅ ਲਈ ਦੱਸਿਆ ਜਾ ਰਿਹਾ ਹੈ ਅਤੇ ਨਾਲ ਹੀ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਦੱਸਣਯੋਗ ਹੈ ਕਿ ਜਿਲ੍ਹਾ ਪਰਸ਼ਾਸਨ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵਿਅਕਤੀ ਨਸ਼ਾ ਕਰਦਾ ਹੈ ਤਾਂ ਉਸਦੇ ਇਲਾਜ ਲਈ ਆਪਣੇ ਨੇੜੇ ਦੇ ਓਟ ਕੇਂਦਰ ਜਾਂ ਬਟਾਲਾ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਡੇਵਿਡ ਗਿੱਲ ਦੇ ਨੰਬਰ 98760-73836 ਉੱਪਰ ਜਾਂ ਸਿਵਲ ਹਸਪਤਾਲ ਗੁਰਦਾਸਪੁਰ ਦੇ ਨਸ਼ਾ ਛੁਡਾਊ ਕੇਂਦਰ ਦੇ ਕੌਂਸਲਰ ਰਾਹੁਲ ਦੇ ਮੋਬਾਈਲ ਨੰਬਰ 98783-64398 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Share post:

Subscribe

Popular

More like this
Related

ਅਹਿਮਦੀਆ ਕ੍ਰਿਕਟ ਕਲਬ ਨੇ ਕੋਟਲਾ ਸ਼ਾਹਿਆਂ ਨੁੰ ਹਰਾ ਕੇ ਕ੍ਰਿਕਟ ਕੱਪ ਆਪਣੇ ਨਾਮ ਕੀਤਾ

ਕਾਦੀਆਂ 6 ਸਿਤੰਬਰ(ਸਲਾਮ ਤਾਰੀ) ਪਿੰਡ ਮਾਨ ਵਿੱਖੇ ਸੰਤ ਕਬੀਰ ਯੂਥ...

ਕਮਿਸ਼ਨਰ ਨਗਰ ਨਿਗਮ ਨੇ ਬਟਾਲਾ ਵਿਖੇ ਪਲਾਸਟਿਕ ਦੇ ਲਿਫਾਫਿਆ ਦੀ ਵਰਤੋ ਨਾ ਕਰਨ ਦੀ ਕੀਤੀ ਅਪੀਲ

ਬਟਾਲਾ,3 ਸਤੰਬਰ (ਤਾਰੀ ) ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ, ਬਟਾਲਾ ਸ੍ਰੀ...

ਹਿਊਮੈਨਿਟੀ ਫਸਟ ਇੰਡੀਆ ਵੱਲੋਂ ਹੜ ਪੀੜਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ l

ਕਾਦੀਆਂ 30 ਅਗਸਤ (ਸਲਾਮ ਤਾਰੀ)ਸਰਹਦੀ ਜ਼ਿਲਾ ਗੁਰਦਾਸਪੁਰ ਦੇ ਬਲਾਕ...