ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਦੇ 8 ਵਿਦਿਆਰਥੀਆਂ ਨੇ ਵੱਡੀ ਮੱਲ ਮਾਰਦਿਆਂ ਜੇਈਈ (ਮੈਨ) ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ

Date:

ਬਟਾਲਾ, 21 ਅਪ੍ਰੈਲ ( ਸਲਾਮ ਤਾਰੀ)  ਗੁਰਦਾਸਪੁਰ ਦੇ ਸਰਕਾਰੀ ਸਕੂਲਾਂ ਦੇ 8 ਵਿਦਿਆਰਥੀਆਂ ਨੇ ਵੱਡੀ ਮੱਲ ਮਾਰਦਿਆਂ ਜੇਈਈ (ਮੈਨ) ਪ੍ਰੀਖਿਆ ਪਾਸ ਕਰਕੇ ਜ਼ਿਲ੍ਹੇ ਦਾ ਨਾਮ ਰੋਸ਼ਨ ਕੀਤਾ ਹੈ। ਇਸ ਵੱਡੀ ਪ੍ਰਾਪਤੀ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਸ੍ਰੀ ਦਲਵਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਤਾ-ਪਿਤਾਸਕੂਲ ਦੇ ਅਧਿਆਪਕਾਂ ਅਤੇ ਪਿ੍ਰੰਸੀਪਲਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਡੇ ਸਾਰੇ ਲਈ ਇਹ ਬਹੁਤ ਮਾਣ ਤੇ ਫਖ਼ਰ ਵਾਲੀ ਗੱਲ ਹੈ ਕਿ ਬੱਚਿਆਂ ਨੇ ਇਸ ਵੱਕਾਰੀ ਪ੍ਰੀਖਿਆ ਪਾਸ ਕੀਤੀ ਹੈ।

ਵਿਦਿਆਰਥੀਆਂ ਵਲੋਂ ਕੀਤੀ ਗਈ ਵੱਡੀ ਪ੍ਰਾਪਤੀ ਦੀ ਜਾਣਕਾਰੀ ਦਿੰਦਿਆਂ ਸ੍ਰੀ ਰਜੇਸ਼ ਸ਼ਰਮਾਜ਼ਿਲ੍ਹਾ ਸਿੱਖਿਆ ਸ਼ਰਮਾ (ਸ) ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਕਾਦੀਆਂ ਦੇ ਵਿਦਿਆਰਥੀ ਅਭਿਸ਼ੇਕਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲਾ ਨੰਗਲ ਦੇ ਵਿਦਿਆਰਥੀ ਗੁਰਦਾਬ ਸਿੰਘਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਰਸੋਲਾ ਦਾ ਵਿਦਿਆਕਥੀ ਮਨਵੀਰ ਸਿੰਘਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀਨਾਨਗਰ ਦਾ ਵਿਦਿਆਰਤੀ ਸਕੇਤ ਸ਼ਰਮਾ ਤੇ ਮਾਨਿਕ ਮਹਿਤਾ ਅਤੇ ਅਨਮੋਲ ਅਤੇ ਖੁਸ਼ਵੰਤ ਕੋਰ ਨੇ ਜੇਈਈ (ਮੈਨ) ਦੀ ਪ੍ਰੀਖਿਆ ਪਾਸ ਕੀਤੀ ਹੈ।

ਉਨਾਂ ਅੱਗੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਾਡੇ ਅਧਿਆਪਕਾਂ ਵਲੋ ਬਹੁਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਈ ਜਾਂਦੀ ਹੈ ਅਤੇ ਵਿਦਿਆਰਥੀਆਂ ਨੂੰ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਜਾਂਦਾ ਹੈਜਿਸ ਦੀ ਬਦੋਲਤ ਹੀ ਇਨਾਂ ਵਿਦਿਆਰਥੀਆਂ ਨੇ ਜੀਈਈ (ਮੇਨ) ਪ੍ਰੀਖਿਆ ਪਾਸ ਕੀਤੀ ਹੈ।

ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲਾਂ ਅੰਦਰ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਖੇਡਾਂ ਵੱਲ ਵੀ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨਾਂ ਦੱਸਿਆ ਕਿ ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪੜ੍ਹਨ ਲਈ ਸ਼ਾਨਦਾਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

ਜ਼ਿਲ੍ਹਾ ਸਿੱਖਿਆ ਅਫਸਰਰਜੇਸ਼ ਸ਼ਰਮਾ ਨੇ ਅੱਗੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਵੱਡੀ ਪਹਿਲਕਦਮੀ ਕਰਦਿਆਂ ਸਕੂਲੀ ਅਧਿਆਪਕਾਂ ਦੀ ਪੜ੍ਹਾਉਣ ਸ਼ੈਲੀ ਵਿੱਚ ਸੁਧਾਰ ਕਰਨ ਲਈ ਵਿਦੇਸ਼ਾਂ ਦੇ ਵਿਦਿਅਕ ਟੂਰ ਕਰਵਾਏ ਜਾ ਰਹੇ ਹਨਤਾਂ ਜੋ ਸਾਡੇ ਅਧਿਆਪਕ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦੇ ਸਕਣ। ਸਕੂਲਾਂ ਵਿੱਚ ਵਾਈ ਫਾਈ ਸੁਵਿਧਾਸ਼ਾਨਦਾਰ ਹਵਾਦਾਰ ਕਲਾਸ ਰੂਮਲਾਇਬਰੇਰੀਕੰਪਿਊਟਰ ਲੈਬਖੂਬਸੂਰਤ ਫਰਨੀਚਰਪੀਣ ਵਾਲਾ ਸਾਫ ਪਾਣੀਸਾਫ ਸੁਥਰੇ ਪਖਾਨੇਸਕੂਲਾਂ ਦੇ ਆਲੇ ਦੁਆਲੇ ਚਾਰਦੀਵਾਰੀਖੇਡ ਮੈਦਾਨਸਕਿਉਰਟੀ ਗਾਰਡ ਅਤੇ ਅਧਿਆਪਕਾਂ ਦੀ ਨਿਯਮਤ ਭਰਤੀ ਕਰਨ ਦੇ ਨਾਲ ਨਾਲ ਹਰ ਲੋੜ ਨੂੰ ਪੂਰਾ ਕਰਨ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨਾਂ ਅੱਗੇ ਦੱਸਿਆ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਵਿੱਦਿਅਕ ਟੂਰ ਵੀ ਕਰਵਾਏ ਜਾਂਦੇ ਹਨ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।

ਉਨ੍ਹਾਂ ਜ਼ਿਲ੍ਹੇ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਵੱਧ ਤੋਂ ਵੱਧ ਦਾਖਲ ਕਰਵਾਉਣ। ਉਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਿੱਖਿਆ ਵਿਭਾਗ ਵਚਨਬੱਧ ਹੈ ਅਤੇ ਬੱਚਿਆਂ ਤੇ ਨੌਜਵਾਨਾਂ ਦੇ ਭਵਿੱਖ ਨੂੰ ਸਹੀ ਦਿਸ਼ਾ ਦੇਣ ਲਈ ਅਤੇ ਸੁਰੱਖਿਅਤ ਬਣਾਉਣ ਲਈ ਸਿੱਖਿਆ ਹੀ ਵੱਡਮੁੱਲਾ ਯੋਗਦਾਨ ਪਾ ਸਕਦੀ ਹੈ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...