ਘੁਮਾਣ ਅਤੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਦਾਣਾ ਮੰਡੀ ਵਿਖੇ ਪਰਾਲੀ ਦੀ ਸੁਚੱਜੀ ਵਰਤੋ ਸਬੰਧੀ ਨੁੱਕੜ ਨਾਟਕ ਕਰਵਾਏ

Date:

ਸ਼੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ,17 ਅਕਤੂਬਰ ( ਤਾਰੀ)
ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਦੀ ਦਾਣਾ ਮੰਡੀ ਅਤੇ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੀ ਦਾਣਾ ਮੰਡੀ ਵਿਖੇ ਪਰਾਲੀ ਦੀ ਸੁਚੱਜੀ ਵਰਤੋ ਸਬੰਧੀ ਨੁੱਕੜ ਨਾਟਕ ਕਰਵਾਏ ਗਏ ਅਤੇ ਕਿਸਾਨਾਂ ਨੂੰ ਫਸਲ ਦੀ ਰਹਿੰਦ ਖੂੰਹਦ ਨੂੰ ਨਾ ਸਾੜਨ ਲਈ ਪ੍ਰੇਰਿਤ ਕੀਤਾ।
ਐਸ.ਡੀ.ਐਮ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਜਿਲ੍ਹੇ ਭਰ ਅੰਦਰ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਕੂਲਾਂ ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਉਣ ਤੋਂ ਇਲਾਵਾ ਨੁੱਕੜ ਨਾਟਕਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਵਲੋਂ ਸਾਂਝੇ ਤੌਰ ਤੇ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਵਿਭਾਗ ਵੱਲੋਂ ਬੇਲਰ, ਸੁਪਰਸੀਡਰ ਆਦਿ ਬਿਨਾਂ ਕਿਸੇ ਖਰਚੇ ਦੇ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਵੀ ਕਿਸਾਨ ਨੂੰ ਉਕਤ ਮਸ਼ੀਨਾ ਦਾ ਜਰੂਰਤ ਹੈ, ਉਹ ਆਪਣੇ ਹਲਕੇ ਦੇ ਸਬੰਧਤ ਖੇਤੀਬਾੜੀ ਅਫਸਰ ਨਾਲ ਸੰਪਰਕ ਕਰਕੇ ਲੈ ਸਕਦਾ ਹੈ। ਇਸ ਤੋ ਬੇਲਜ ਦੀ ਸਾਂਭ ਲਈ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਵੱਲੋਂ ਜਗ੍ਹਾ ਉਪਲਬਧ ਕੀਤੀਆਂ ਗਈਆਂ ਹਨ ਜੇਕਰ ਕਿਸੇ ਕਿਸਾਨ ਨੂੰ ਬੇਲਜ ਦੀ ਸਾਂਭ ਲਈ ਜਗ੍ਹਾ ਦੀ ਜਰੂਰਤ ਹੈ ਤਾਂ ਉਹ ਆਪਣੇ ਹਲਕੇ ਦੇ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਨਾਲ ਸੰਪਰਕ ਕਰ ਸਕਦਾ ਹੈ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...