ਨਗਰ ਨਿਗਮ ਦੀ ਟੀਮ ਵਲੋਂ ਦੁਕਾਨਾਂ ਅੱਗੇ ਕੂੜੇ ਦੇ ਢੇਰ ਲਗਾਉਣ ਅਤੇ ਡਸਟਬੀਨ ਨਾ ਰੱਖਣ ਵਾਲੇ ਦੁਕਾਨਦਾਰਾਂ ਦੇ 20 ਚਲਾਨ ਕੱਟੇ

Date:

ਬਟਾਲਾ, 6 ਜੂਨ ( ਅਬਦੁਲ ਸਲਾਮ ਤਾਰੀ) ਸ੍ਰੀ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ-ਕਮ-ਕਮਿਸ਼ਨਰ, ਨਗਰ ਨਿਗਮ ਬਟਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਨਗਰ ਨਿਗਮ, ਬਟਾਲਾ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਜਿਸ ਦੇ ਚੱਲਦਿਆਂ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਸ੍ਰੀਮਤੀ ਪ੍ਰਭਜੋਤ ਕੋਰ ਇੰਨਫਰਮੈਸ਼ਨ ਐਜੂਕੇਸ਼ਨ ਕਮਿਓਨਿਕੇਸ਼ਨ ਅਤੇ ਕੇਪੋਸੀਟੀ ਬਿਲਡਿੰਗ ਐਕਸਪਰਟ ਦੀ ਅਗਵਾਈ ਵਿੱਚ ਟੀਮ ਗਠਿਤ ਕੀਤੀ ਗਈ ਹੈ। ਟੀਮ ਵਿੱਚ ਸ਼ਾਮਲ ਸ਼੍ਰੀ ਅਮਰੀਕ ਸਿੰਘ ਸੁਪਰਵਾਈਜਰ (ਮੋਨੀਟਰਿੰਗ)ਪੀ.ਐਮ.ਆਈ.ਡੀ.ਸੀ. ਸ਼੍ਰੀ ਕੁਲਦੀਪ ਸਿੰਘ ਕਮਿਊਨਟੀ ਫੈਸੀਲੇਟਰ ਸ੍ਰੀਮਤੀ ਜਸਵਿੰਦਰ ਕੋਰ ਮੋਟੀਵੇਟਰ, ਸ਼੍ਰੀ ਸਵਰੂਪ ਸਿੰਘ ਮੋਟੀਵੇਟਰ ਅਤੇ ਸ਼੍ਰੀ ਰੋਹਿਤ ਮੋਟੀਵੇਟਰ ਵੱਲੋ ਰੋਜਾਨਾ ਸ਼ਹਿਰ ਵਿੱਚ ਸਾਫ਼ ਸਫਾਈ ਸਬੰਧੀ ਚੈਕਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਇਸ ਟੀਮ ਵੱਲੋ ਕੀਤੀ ਚੈਕਿੰਗ ਦੌਰਾਨ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 323 ਤਹਿਤ ਆਪਣੀਆਂ ਦੁਕਾਨਾਂ ਦੇ ਅੱਗੇ ਕੂੜੇ ਦੇ ਢੇਰ ਲਗਾਉਣ ਅਤੇ ਡਸਟਬੀਨ ਨਾ ਰੱਖਣ ਵਾਲੇ ਦੁਕਾਨਦਾਰਾਂ ਦੇ 20 ਚਲਾਨ ਕੱਟੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਟੀਮ ਵਲੋਂ ਸ਼ਹਿਰ ਵਾਸੀਆਂ ਨੂੰ ਆਪਣੇ ਘਰਾਂ/ਦੁਕਾਨਾਂ ਦੇ ਬਾਹਰ ਕੂੜਾ ਨਾ ਸੂਟਣ ਅਤੇ ਡਸਟਬੀਨ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਮੌਕੇ ਕਮਿਸ਼ਨਰ, ਨਗਰ ਨਿਗਮ, ਬਟਾਲਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਦੁਕਾਨਾਂ ਦੇ ਬਾਹਰ ਕੂੜਾ ਨਾ ਸੁੱਟਣ, ਡਸਟਬੀਨ ਰੱਖੇ ਜਾਣ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਵਿੱਚ ਟੀਮਾਂ ਦਾ ਸਹਿਯੋਗ ਕੀਤਾ ਜਾਵੇ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...