ਫਤਿਹਗੜ੍ਹ ਚੂੜੀਆਂ ‘ਚ ਵੱਡੀ ਗਿਣਤੀ ਆਪ ਦੀ ਸਮੁੱਚੀ ਲੀਡਰਸ਼ਿਪ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

Date:

ਫਤਿਹਗੜ੍ਹ ਚੂੜੀਆਂ,1 ਮਈ (ਅਬਦੁਲ ਸਲਾਮ ਤਾਰੀ ) ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਭਾਖੜਾ ਡੈਮ ਤੋਂ 8500 ਕਿਊਸਿਕ ਪਾਣੀ ਹਰਿਆਣਾ ਨੂੰ ਦੇਣ ਦੇ ਕੀਤੇ ਗਏ ਫੈਸਲੇ ਨੂੰ ਪੰਜਾਬ ਦੇ ਹੱਕਾਂ ‘ਤੇ ਵੱਡਾ ਡਾਕਾ ਦੱਸਦਿਆਂ ਅੱਜ ਫਤਿਹਗੜ੍ਹ ਚੂੜੀਆਂ ਵਿਖੇ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਦੀ ਅਗਵਾਈ ਹੇਠ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਤਲਾ ਫੂਕਿਆ ਗਿਆ।
ਇਸ ਮੌਕੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਸੀਨੀਅਰ ਆਗੂ ਅਤੇ ਬਲਾਕ ਪ੍ਰਧਾਨਾਂ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ ਨੂੰ ਬਰਬਾਦ ਕਰਨ ਵਾਲਾ ਮੰਦਭਾਗਾ ਕਦਮ ਹੈ।
ਉਨਾਂ ਕਿਹਾ ਕਿ ਪੰਜਾਬ ਵਿਰੋਧੀ ਨਵਾਂ ਫੈਸਲਾ ਲੈਂਦਿਆਂ ਹੁਣ ਕੇਂਦਰ ਸਰਕਾਰ ਨੇ ਹਰਿਆਣਾ ਸਰਕਾਰ ਨੇ ਮਿਲ ਕਿ ਇੱਕ ਅਜਿਹਾ ਫੈਸਲਾ ਲਿਆ ਹੈ ਜੋ ਨਾ ਸਿਰਫ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰੇਗਾ ਸਗੋਂ ਪੰਜਾਬ ਦੇ ਵਪਾਰੀ ਵਰਗ ਸਮੇਤ ਹਰੇਕ ਵਿਅਕਤੀ ਤੇ ਇਸ ਦਾ ਮਾਰੂ ਪ੍ਰਭਾਵ ਪਵੇਗਾ, ਜਦ ਕਿ ਦੇਸ਼ ਦਾ ਢਿੱਡ ਭਰਨ ਵਾਲੇ ਸੂਬੇ ਪੰਜਾਬ ਵਿੱਚ 80 ਫੀਸਦੀ ਵੱਸੋਂ ਖੇਤੀਬਾੜੀ ਤੇ ਨਿਰਭਰ ਹੈ ਅਤੇ ਖੇਤੀਬਾੜੀ ਪਾਣੀ ਤੋਂ ਬਿਨਾਂ ਸੰਭਵ ਨਹੀਂ ਹੈ।
ਉਨਾਂ ਕਿਹਾ ਕਿ ਪਹਿਲਾਂ ਹੀ ਪੰਜਾਬ ਦੇ ਪਾਣੀ ਦੀ ਵੱਡੀ ਮਾਤਰਾ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਦੇ ਦਿੱਤੇ ਜਾਣ ਕਾਰਨ ਪੰਜਾਬ ਵਿੱਚ ਪਾਣੀ ਦੀ ਵੱਡੀ ਕਿੱਲਤ ਪੈਦਾ ਹੋ ਚੁੱਕੀ ਹੈ। ਪਰ ਪੰਜਾਬ ਦੇ ਗੰਭੀਰ ਸੰਕਟ ਨੂੰ ਸਮਝਣ ਦੀ ਬਜਾਏ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਨੇ ਨਾਦਰਸ਼ਾਹੀ ਫਰਮਾਨ ਥੋਪ ਦਿੱਤਾ ਹੈ।
ਬੁਲਾਰਿਆਂ ਨੇ ਕਿਹਾ ਕਿ ਪਾਣੀ ਦੀ ਕਮੀ ਕਾਰਨ ਪੰਜਾਬ ਦੀ ਕਿਸਾਨੀ`ਤੇ ਸੂਬੇ ਦਾ ਵਪਾਰੀ ਵਰਗ ਵੀ ਤਬਾਹ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ ਪੰਜਾਬ ਨੂੰ ਕਈ ਸਹੂਲਤਾਂ ਚੋਂ ਵਾਂਝੇ ਰੱਖ ਕੇ ਪੰਜਾਬ ਵਿਰੋਧੀ ਹੋਣ ਦਾ ਸਬੂਤ ਦੇ ਚੁੱਕੀ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਵਿਸ਼ੇਸ਼ ਪੈਕਜ ਅਤੇ ਉਦਯੋਗ ਨੂੰ ਉਤਸਾਹਿਤ ਕਰਨ ਲਈ ਕੋਈ ਵਿਸ਼ੇਸ਼ ਰਾਹਤ ਨਹੀਂ ਦਿੱਤੀ ਹੈ, ਜਦੋਂ ਕਿ ਹੋਰਨਾ ਸੂਬਿਆਂ ਨੂੰ ਕਈ ਰਿਆਇਤਾਂ ਦਿੱਤੀਆਂ ਜਾ ਚੁੱਕੀਆਂ ਹਨ। ਉਨਾਂ ਕਿਹਾ ਕਿ ਪੰਜਾਬ ਵਾਸੀ ਪਹਿਲਾਂ ਹੀ ਕੇਂਦਰ ਸਰਕਾਰ ਦੇ ਰਵਈਏ ਤੋਂ ਬੇਹੱਦ ਮਾਯੂਸ ਹਨ,ਹੁਣ ਸੂਬੇ ਦੇ ਪਾਣੀਆਂ ਨੂੰ ਖੋਹਣ ਦਾ ਵੱਡਾ ਫੈਸਲਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਪੰਜਾਬ ਵਾਸੀਆਂ ਦੇ ਜਖਮਾਂ ਤੇ ਲੂਣ ਛਿੜਕਿਆ ਹੈ।
ਇਸ ਮੌਕੇ ਸੁਖਦੇਵ ਸਿੰਘ, ਸ਼ਮਸ਼ੇਰ ਸਿੰਘ, ਹਰਦੀਪ ਸਿੰਘ, ਰਘਬੀਰ ਸਿੰਘ, ਸਰਬਜੀਤ ਸਿੰਘ, ਜਸਬੀਰ ਸਿੰਘ, ਹਰਪ੍ਰੀਤ ਸਿੰਘ, ਜਗਜੀਤ ਸਿੰਘ, ਮਲਜਿੰਦਰ ਸਿੰਘ, ਪਲਵਿੰਦਰ ਸਿੰਘ, ਹਰਦੀਪ ਦਮੋਦਰ ਪਰਮਜੀਤ ਸਿੰਘ, ਸੈਮੂਅਲ ਮਸੀਹ, ਸੁਰਜਨ ਸਿੰਘ, ਲਖਵਿੰਦਰ ਸਿੰਘ ਬੱਲ, ਅਨੂਪ ਕੁਮਾਰ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਪਰਗਟ ਸਿੰਘ, ਨਵਿਸ਼ ਨੰਦਾ, ਸ਼ਹਿਰੀ ਪ੍ਰਧਾਨ ਤੇਜਵਿੰਦਰ ਸਿੰਘ ਡਾਕਟਰ ਸੋਨੀ ਤੇ ਮੰਗਲ ਸਿੰਘ ਆਦਿ ਹਾਜ਼ਰ ਸਨ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...