ਭੰਗਵਾ ਰੋਡ ਨੇੜੇ ਗਸ਼ਤ ਦੌਰਾਨ ਪੁਲਿਸ ਨੇ ਨੌਜਵਾਨ ਨੂੰ 6 ਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

Date:

 

ਕਾਦੀਆਂ, 29 ਮਾਰਚ (ਤਾਰੀ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਕਾਦੀਆਂ ਪੁਲਿਸ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੀ ਕੜੀ ਵਿੱਚ ਕਾਦੀਆਂ ਪੁਲਿਸ ਨੂੰ ਉਸ ਵੇਲੇ ਇੱਕ ਹੋਰ ਮਹੱਤਵਪੂਰਨ ਸਫਲਤਾ ਹਾਸਲ ਹੋਈ ਜਦੋਂ ਗਸ਼ਤ ਦੌਰਾਨ ਇੱਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ, ਏਐਸਆਈ ਸੁਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਰੁਟੀਨ ਗਸ਼ਤ ‘ਤੇ ਭੰਗਵਾ ਰੋਡ, ਕਾਦੀਆਂ ਇਲਾਕੇ ਵਿੱਚ ਮੌਜੂਦ ਸੀ। ਇਸ ਦੌਰਾਨ ਪੁਲਿਸ ਨੂੰ ਇੱਕ ਨੌਜਵਾਨ ਸ਼ੱਕੀ ਹਾਲਤ ਵਿੱਚ ਘੁੰਮਦਾ ਨਜ਼ਰ ਆਇਆ, ਜਿਸ ਨੂੰ ਤੁਰੰਤ ਰੋਕ ਕੇ ਪੁੱਛਗਿੱਛ ਕੀਤੀ ਗਈ। ਨੌਜਵਾਨ ਦੀ ਪਹਿਚਾਣ ਅਰਸ਼ਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਪਿੰਡ ਸਲਾਹਪੁਰ, ਥਾਣਾ ਕਾਦੀਆਂ ਵਜੋਂ ਹੋਈ।

ਪੁਲਿਸ ਵੱਲੋਂ ਕਾਨੂੰਨੀ ਕਾਰਵਾਈ ਕਰਦਿਆਂ ਉਸ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ ਉਸਦੇ ਕਬਜ਼ੇ ਵਿੱਚੋਂ 6 ਗ੍ਰਾਮ ਹੈਰੋਇਨ ਇੱਕ ਪਾਰਦਰਸ਼ੀ ਮੋਮੀ ਲਿਫਾਫੇ ਵਿੱਚੋਂ ਬਰਾਮਦ ਕੀਤੀ ਗਈ। ਇਹ ਬਰਾਮਦੀ ਹੋਣ ਉਪਰੰਤ ਪੁਲਿਸ ਨੇ ਤੁਰੰਤ ਮੁਲਜ਼ਮ ਨੂੰ ਕਾਬੂ ਕਰ ਲਿਆ।

ਇਸ ਸੰਬੰਧੀ ਥਾਣਾ ਕਾਦੀਆਂ ਵਿੱਚ ਮੁਲਜ਼ਮ ਅਰਸ਼ਦੀਪ ਸਿੰਘ ਖ਼ਿਲਾਫ਼ ਮੁਕੱਦਮਾ ਨੰਬਰ 43 ਮਿਤੀ 29-03-2026 ਦਰਜ ਕਰਕੇ ਧਾਰਾ 21, 61, 85 ਐਨਡੀਪੀਐਸ ਐਕਟ ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਿਸ ਅਧਿਕਾਰੀਆਂ ਦੇ ਅਨੁਸਾਰ ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਇਹ ਨਸ਼ੀਲਾ ਪਦਾਰਥ ਕਿੱਥੋਂ ਲਿਆ ਅਤੇ ਇਸ ਦੇ ਪਿੱਛੇ ਹੋਰ ਕੌਣ-ਕੌਣ ਸ਼ਾਮਲ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਲਈ ਇਸ ਮਾਮਲੇ ਨੂੰ ਗੰਭੀਰਤਾ ਨਾਲ ਜਾਂਚਿਆ ਜਾ ਰਿਹਾ ਹੈ।

ਇਲਾਕਾ ਵਾਸੀਆਂ ਵੱਲੋਂ ਪੁਲਿਸ ਦੀ ਇਸ ਕਾਰਵਾਈ ਦੀ ਸਰਾਹਨਾ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਨਾਲ ਨਸ਼ਿਆਂ ‘ਤੇ ਲੱਗਾਮ ਲੱਗੇਗੀ। ਐਸ ਐਚ ੳ ਕੰਵਲਪ੍ਰੀਤ ਸਿੰਘ  ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਨਸ਼ਾ ਤਸਕਰੀ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ, ਤਾਂ ਜੋ ਸਮਾਜ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

Share post:

Subscribe

Popular

More like this
Related

ਅਮਿੱਟ ਯਾਦਾਂ ਨਾਲ ਸਾਲਾਨਾ ਇਨਾਮ ਵੰਡ ਸਮਾਰੋਹ ਸੰਪੰਨ

 ਕਾਦੀਆ 29 ਮਾਰਚ (ਤਾਰੀ)*ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ...

ਕੰਵਲਪ੍ਰੀਤ ਸਿੰਘ ਨੇ ਬਤੌਰ ਐਸ ਐਚ ਓ ਕਾਦੀਆਂ ਥਾਣੇ ਦਾ ਚਾਰਜ ਸੰਭਾਲਿਆ

 ਕਾਦੀਆਂ, 28 ਮਾਰਚ (ਤਾਰੀ): ਕਵਲਪ੍ਰੀਤ ਸਿੰਘ ਨੇ ਅੱਜ ਕਾਦੀਆਂ...