23, ਬਠਿੰਡਾ ( ਅਬਦੁਲ ਸਲਾਮ ਤਾਰੀ) ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕੀਤੀਆਂ ਗਈਆਂ ਤਰੱਕੀਆਂ ਤਹਿਤ ਬਠਿੰਡਾ ਜ਼ਿਲ੍ਹੇ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵਜੋਂ ਮਮਤਾ ਖੁਰਾਣਾ ਸੇਠੀ ਨੇ ਅਹੁਦਾ ਸੰਭਾਲਿਆ। ਇੱਥੇ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹਨਾਂ ਨੇ ਬਤੌਰ ਪ੍ਰਿੰਸੀਪਲ ਸਕੂਲ ਆਫ਼ ਐਮੀਨੈਂਸ ਲੰਢੇ ਕੇ ਮੋਗਾ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਗੁਰਦਾਸਪੁਰ ਅਤੇ ਪ੍ਰਿੰਸੀਪਲ ਡਾਇਟ ਮੋਗਾ ਵਿਖੇ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਇਸ ਮੌਕੇ ਪ੍ਰਿੰਸੀਪਲ ਕਮ ਡੀ.ਐਸ.ਐਮ. ਕੁਲਵਿੰਦਰ ਸਿੰਘ ਢਿੱਲੋਂ, ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ਕਮ ਬਲਾਕ ਨੋਡਲ ਅਫ਼ਸਰ, ਪ੍ਰਿੰਸੀਪਲ ਜਸਵੀਰ ਸਿੰਘ ਬੇਗਾ, ਪ੍ਰਿੰਸੀਪਲ ਮਹੇਸ਼ ਕੁਮਾਰ ਬੱਤਾ, ਪ੍ਰਿੰਸੀਪਲ ਭੀਮ ਸੈਨ, ਜਸਵੀਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ ਸੈਕੰਡਰੀ, ਹੈੱਡ ਮਿਸਟ੍ਰੈਸ ਗਗਨਦੀਪ ਕੌਰ, ਗੁਰਪ੍ਰੀਤ ਕੌਰ ਸਿੱਧੂ, ਹੀਨੂ ਬਾਂਸਲ, ਰਿਤੂ ਚੌਧਰੀ, ਮਨਦੀਪ ਸਿੰਘ, ਸੰਜੀਵ ਕੁਮਾਰ, ਰਾਜਵੀਰ ਸਿੰਘ ਔਲਖ ਜ਼ਿਲ੍ਹਾ ਗਾਈਡੈਂਸ ਕੌਂਸਲਰ, ਬਲਰਾਜ ਸਿੰਘ ਜ਼ਿਲ੍ਹਾ ਨੋਡਲ ਅਫ਼ਸਰ ਬਿਜ਼ਨਸ ਬਲਾਸਟਰ, ਮਾਨਵ ਨਾਗਪਾਲ ਡੀ.ਆਰ.ਪੀ. ਕਾਮਰਸ, ਮਨੋਜ ਕੁਮਾਰ ਗਰਗ ਐਲ.ਏ., ਸੀਨੀਅਰ ਅਸਿਸਟੈਂਟ ਗੁਰਮੀਤ ਸਿੰਘ, ਕਰਨੈਲ ਸਿੰਘ, ਐੱਸ.ਓ. ਗੁਰਸੇਵਕ ਸਿੰਘ, ਅਸ਼ਵਨੀ ਕੁਮਾਰ ਹੈੱਡ ਟੀਚਰ, ਸੁਖਪਾਲ ਸਿੰਘ ਸਿੱਧੂ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਅਤੇ ਦਫ਼ਤਰੀ ਸਟਾਫ਼ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਖੁਰਾਣਾ ਸੇਠੀ ਨੇ ਜ਼ਿਲ੍ਹੇ ਅੰਦਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕੀਤੇ ਜਾਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਬਠਿੰਡਾ ਜ਼ਿਲ੍ਹੇ ਦੇ ਅਧਿਕਾਰੀਆਂ ਅਤੇ ਅਧਿਆਪਕ ਵਰਗ ਸਮੇਤ ਸਮੁੱਚੇ ਕਰਮਚਾਰੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰ ਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣਗੇ ਤਾਂ ਜੋ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣ ਸਕੇ। ਇਸ ਮੌਕੇ ਉਹਨਾਂ ਨੂੰ ਜੋਇਨ ਕਰਵਾਉਣ ਲਈ ਮੋਗਾ ਤੋਂ ਸੰਦੀਪ ਸੇਠੀ ਡੀ.ਆਰ.ਪੀ. ਕਾਮਰਸ, ਜੈ ਗੋਪਾਲ, ਸਰੀਤਾ, ਮਨਜੀਤ ਸਿੰਘ ਸਮਾਰਟ ਸਕੂਲ ਕੋਆਰਡੀਨੇਟਰ, ਸੰਦੀਪ ਸਿੰਗਲਾ, ਜਗਦੀਪ ਸਿੰਘ, ਕੀਰਤੀ ਅਰੋੜਾ, ਸਿਲਕੀ ਅਰੋੜਾ, ਅਮਰਪ੍ਰੀਤ ਕੌਰ, ਜਗਜੀਤ ਸਿੰਘ ਲੈਕਚਰਾਰ, ਰਾਧੇ ਸ਼ਾਮ, ਅਰੁਣਾ ਖੁਰਾਣਾ ਆਦਿ ਸ਼ਾਮਿਲ ਹੋਏ।