ਕਾਦੀਆ 4 ਅਕਤੂਬਰ (ਤਾਰੀ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਉਪਮਾ ਨੇ ਲੈਕਚਰਾਰ ਕਾਮਰਸ ਦਾ ਅਹੁਦਾ ਸੰਭਾਲਿਆ ਹੈ। ਇਸ ਤੋਂ ਪਹਿਲਾਂ ਉਹ ਕਰੀਬ 19 ਸਾਲ ਤੋਂ ਸਿੱਖਿਆ ਵਿਭਾਗ ਵਿੱਚ ਬਤੌਰ ਮੈਥ ਮਿਸਟ੍ਰੈਸ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ । ਉਨ੍ਹਾਂ ਦੇ ਪਤੀ ਮਨਦੀਪ ਸਿੰਘ ਖੇਤੀਬਾੜੀ ਵਿਭਾਗ ਵਿੱਚ ਏ.ਈ.ਓ. ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ। ਅਹੁਦਾ ਸੰਭਾਲਣ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਰਾਮ ਲਾਲ ਅਤੇ ਹੋਰ ਸਟਾਫ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਕਿਹਾ ਗਿਆ। ਉਪਮਾ ਖੁੱਲਰ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹੋਰ ਵੀ ਸ਼੍ਰੇਸਟ ਮਿਹਨਤ ਨਾਲ ਵਿਦਿਆਰਥੀਆਂ ਦਾ ਭਵਿੱਖ ਬਣਾਉਣ ਲਈ ਕੰਮ ਕਰਦੇ ਰਹਿਣਗੇ। ਇਸ ਮੌਕੇ ਲੈਕਚਰਾਰ ਸ.ਵਰਿੰਦਰ ਸਿੰਘ ਰੰਧਾਵਾ, ਸ.ਸੋਮ ਸਿੰਘ, ਸ਼੍ਰੀ.ਮੋਹਿਤ ਗੁਪਤਾ, ਸ਼੍ਰੀ.ਅਮਿਤ ਰਾਮਪਾਲ ਅਤੇ ਮਾਸਟਰ ਸ਼੍ਰੀ.ਰਮਨ ਕੁਮਾਰ, ਸ.ਮਲਵਿੰਦਰ ਸਿੰਘ ਅਤੇ ਸ੍ਰੀ.ਦੀਪਕ ਕੁਮਾਰ ਆਦਿ ਹਾਜ਼ਰ ਸਨ।