ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲੇ ਅੰਦਰ ਵਿਕਾਸ ਕਾਰਜ ਜਾਰੀ-ਦਾਣਾ ਮੰਡੀ ਵਿਖੇ ਬਣਾਇਆ ਨਵਾਂ ਸ਼ੈੱਡ ਕਿਸਾਨਾਂ ਤੇ ਮਜ਼ਦੂਰਾਂ ਨੂੰ ਕੀਤਾ ਸਮਰਪਿਤ

Date:

ਬਟਾਲਾ, 16 ਅਪ੍ਰੈਲ ( ਅਬਦੁਲ ਸਲਾਮ ਤਾਰੀ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਤਹਿਤ ਦਾਣਾ ਮੰਡੀ ਬਟਾਲਾ ਵਿਖੇ ਨਵਾਂ ਸ਼ੈੱਡ ਬਣਾਇਆ ਗਿਆ ਹੈਜਿਸ ਦੇ ਬਣਨ ਨਾਲ ਮਜ਼ਦੂਰਾਂ ਤੇ ਕਿਸਾਨਾਂ ਨੂੰ ਫਸਲ ਦੇ ਸੀਜ਼ਨਾਂ ਦੌਰਾਨ ਵੱਡੀ ਰਾਹਤ ਮਿਲੀ ਹੈ। ਇਸ ਮੌਕੇ ਮਾਨਿਕ ਮਹਿਤਾਚੇਅਰਮੈਨ ਮਾਰਕਿਟ ਕਮੇਟੀ ਬਟਾਲਾਜ਼ਿਲ੍ਹਾ ਯੂਥ ਆਗੂ ਮਨਦੀਪ ਸਿੰਘ ਗਿੱਲਬਲਬੀਰ ਸਿੰਘ ਬਿੱਟੂਐਮ ਸੀ ਬਲਵਿੰਦਰ ਸਿੰਘ ਮਿੰਟਾਗੁਰਜੀਤ ਸਿੰਘਮਾਸਟਰ ਤਿਲਕ ਰਾਜਪ੍ਰਧਾਨ ਮਨਬੀਰ ਸਿੰਘ ਰੰਧਾਵਾਪਰਮਜੀਤ ਸਿੰਘਅਵਤਾਰ ਸਿੰਘ ਕਲਸੀਮਨਜੀਤ ਸਿੰਘ ਬੁਮਰਾਹ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਆੜ੍ਹਤੀ ਆਦਿ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਉਨਾਂ ਦੀ 24 ਘੰਟੇ ਹਮੇਸ਼ਾ ਇਹੀ ਕੋਸ਼ਿਸ ਰਹਿੰਦੀ ਹੈ ਕਿ ਬਟਾਲਾ ਦੇ ਵਿਕਾਸ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਉਨਾਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਸ਼ਹਿਰ ਵਿਚਲੀਆਂ ਸੜਕਾਂ ਨੂੰ ਚੌੜਿਆਂ ਕੀਤਾ ਗਿਆ। ਸ਼ਹਿਰ ਅੰਦਰ ਖੂਬਸੂਰਤ ਪਾਰਕ ਉਸਾਰੇ ਗਏ ਹਨ। ਸ਼ਹਿਰ ਵਿਚਲੇ ਚੌਕਾਂ ਨੂੰ ਚੌੜਿਆਂ ਕੀਤਾ ਗਿਆ ਹੈਜਿਸ ਨਾਲ ਟਰੈਫਿਕ ਦੀ ਸਮੱਸਿਆ ਵਿੱਚ ਰਾਹਤ ਮਿਲੀ ਹੈ। ਲੋਕਾਂ ਦੀ ਸਹੂਲਤ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਜਾ ਰਿਹਾ ਹੈਜਿਸ ਦਾ ਬਹੁਤ ਜਲਦ ਉਦਘਾਟਨ ਕੀਤਾ ਜਾ ਰਿਹਾ ਹੈ। ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨਜਿਨਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।

ਉਨਾਂ ਅੱਗੇ ਦੱਸਿਆ ਕਿ ਕਰੀਬ 24 ਸਾਲ ਬਾਅਦ ਇਪੰਰਵਮੈਂਟ ਟਰੱਸਟ ਬਟਾਲਾ ਦੀ ਮਲਕੀਅਤ ਵਾਲੀ ਕਾਲੋਨੀ ਨੇੜੇ ਹੰਸਲੀ ਪੁਲ ਦਾ ਵਿਕਾਸ ਕਾਰਜ ਸ਼ੁਰੂ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ 15 ਏਕੜ ਦੀ ਕਾਲੋਨੀ ਵਿੱਚ ਕਰੀਬ 15-20 ਕਰੋੜ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।  ਉਨਾਂ ਅੱਗੇ ਦੱਸਿਆ ਕਿ ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਨੇੜੇ ਸ਼ਾਨਦਾਰ ਟਾਵਰ ਕਲਾਕ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ। ਸ਼ਹਿਰ ਵਿਚਲੀਆਂ ਸੜਕਾਂ ਦੇ ਕਿਨਾਰਿਆਂ ਤੋਂ ਬਿਜਲੀ ਦੇ ਖੰਬਿਆਂ ਤੇ ਟਰਾਂਸਫਰਾ ਨੂੰ ਹਟਵਾ ਕੀਤਾ ਗਿਆ ਹੈਜਿਸ ਨਾਲ ਟਰੈਫਿਕ ਵਿੱਚ ਕਾਫੀ ਸੁਧਾਰ ਹੋਇਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਬਟਾਲਾ ਸ਼ਹਿਰ ਨੂੰ ਰਵਾਇਤੀ ਪਾਰਟੀਆਂ ਵਲੋਂ ਵਿਕਾਸ ਪੱਖੋ ਅਣਗੋਲਿਆਂ ਕਰਕੇ ਰੱਖਿਆ ਗਿਆ ਸੀ। ਪਰ ਜਦੋ ਦਾ ਲੋਕਾਂ ਨੇ ਉਨਾਂ ਨੂੰ ਸੇਵਾ ਕਰਨ ਦਾ ਮੌਕੇ ਦਿੱਤਾ ਹੈਉਹ ਦਿਨ ਰਾਤ ਬਟਾਲਾ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ ਅਤੇ ਸ਼ਹਿਰ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜ ਨਜ਼ਰ ਆ ਰਹੇ ਹਨ। ਉੁਨਾਂ ਦੁਹਰਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ ਅਤੇ ਹਰੇਕ ਵਾਰਡ ਵਿੱਚ ਚਹੁਪੱਖੀ ਵਿਕਾਸ ਕਾਰਜ ਕਰਵਾਏ ਜਾਣਗੇ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...