ਕਾਦੀਆਂ 2 ਅਗਸਤ (ਤਾਰੀ)
ਸਮਾਜ ਸੇਵਾ ਸੰਸਥਾ ਠੀਕਰੀਵਾਲ ਚਲਾਉਣ ਵਾਲਾ ਵਿਅਕਤੀ ਕਾਦੀਆਂ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਦੀਆਂ ਦੇ ਐਸਐਚ ਓ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਏਐਸਆਈ ਗੁਰਨਾਮ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਸਟੈਂਡ ਕਾਦੀਆਂ ਤੋਂ ਰਾਮਪੁਰ ਰੋਡ ਦਾਣਾ ਮੰਡੀ ਕਾਦੀਆਂ ਵਿਖੇ ਜਾ ਰਹੇ ਸਨ ਤਾਂ ਇਸ ਦੌਰਾਨ ਹਰਪਿੰਦਰ ਸਿੰਘ ਉਰਫ ਭਿੰਡੀ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਠੀਕਰੀਵਾਲ ਗੁਰਾਇਆਂ ਨੂੰ ਸ਼ੱਕੀ ਹਾਲਤ ਵਿੱਚ ਕਾਬੂ ਕੀਤਾ ਜਿਸ ਦੇ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ । ਪੁਲਿਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਫੜੇ ਗਏ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੇ ਖਿਲਾਫ ਥਾਣਾ ਕਾਦੀਆਂ ਦੇ ਅੰਦਰ ਮੁਕਦਮਾ ਨੰਬਰ 112 ਜੁਰਮ 21-61-85 ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ।