ਸਰਕਾਰੀ ਪੌਲੀਟੈਕਨਿਕ ਕਾਲਜ ਬਟਾਲਾ ਵਿਖੇ ਧੂਮਧਾਮ ਨਾਲ ਦਿਵਾਲੀ ਦਾ ਤਿਉਹਾਰ ਮਨਾਇਆ

Date:

ਬਟਾਲਾ, 17 ਅਕਤੂਬਰ (ਤਾਰੀ ) ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਦੀ ਅਗਵਾਈ ਅਤੇ ਕੈਮੀਕਲ ਵਿਭਾਗ ਦੇ ਇੰਚਾਰਜ ਮੈਡਮ ਰੇਖਾ ਅਤੇ ਪਲੇਸਮੈੰਟ ਅਫਸਰ ਜਸਬੀਰ ਸਿੰਘ ਦੀ ਦੇਖਰੇਖ ਹੇਠ ਕਾਲਜ ਵਿਖੇ ਦਿਵਾਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਿਵਲ ਡਿਫੈੰਸ ਬਟਾਲਾ ਤੋੰ ਪੋਸਟ ਵਾਰਡਨ ਅਤੇ ਡਿਜ਼ਾਸਟਰ ਮੈੰਨੇਜਮੈੰਟ ਮਾਹਰ ਹਰਬਖਸ਼ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਜਸਬੀਰ ਸਿੰਘ ਨੇ ਦੱਸਿਆ ਕਿ ਕਾਲਜ ਵਿਖੇ ਹਰ ਸਾਲ ਦਿਵਾਲੀ ਦੇ ਤਿਉਹਾਰ ਮੌਕੇ ਵਿਦਿਆਰਥੀਆਂ ਨੂੰ ਸੁਰੱਖਿਆ ਪ੍ਰਤਿ ਅਤੇ ਵਾਤਾਵਰਣ ਸਾਫ ਰੱਖਣ ਲਈ ਜਾਗਰੂਕ ਕੀਤਾ ਜਾਂਦਾ ਹੈ।
ਹਰਬਖਸ਼ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਦਿਵਾਲੀ ਮੌਕੇ ਕਿਸੇ ਵੀ ਅਣਸੁਖਾਵੀਂ ਘੱਟਣਾ ਮੌਕੇ ਹੌਂਸਲੇ ਅਤੇ ਸਮਝਦਾਰੀ ਨਾਲ ਕੰਮ ਲੈਣਾ ਚਾਹੀਦਾ ਹੈ। ਦਿਵਾਲੀ ਦੇ ਮੌਕੇ ਵਾਤਾਵਰਣ ਅਤੇ ਸੁਰੱਖਿਆ ਪ੍ਰਤਿ ਜਾਗਰੂਕ ਰਹਿਣਾ ਅਤੇ ਹੋਰਾਂ ਨੂੰ ਵੀ ਜਾਗਰੂਕ ਕਰਨਾ ਸਾਡਾ ਫਰਜ਼ ਹੈ।
ਪ੍ਰਿੰਸੀਪਲ ਦਵਿੰਦਰ ਸਿੰਘ ਭੱਟੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦਿਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਤਿਉਹਾਰ ਸਾਂਝੀਵਾਲਤਾ ਦਾ ਪ੍ਰਤੀਕ ਹੁੰਦੇ ਹਨ ਅਤੇ ਸਾਨੂੰ ਹਰ ਤਿਉਹਾਰ ਪੂਰੀ ਤਰਾਂ ਜਿੰਮੇਵਾਰੀ ਨਾਲ ਮਨਾਉਣਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਲੀਨ-ਗਰੀਨ ਅਤੇ ਸੁਰੱਥਿਅਤ ਦਿਵਾਲੀ ਮਨਾ ਕੇ ਜਿੰਮੇਵਾਰ ਨਾਗਰਿਕ ਬਣਨ ਦਾ ਸੁਨੇਹਾ ਦਿੱਤਾ। ਵਿਦਿਆਰਥੀਆਂ ਨੇ ਇਸ ਮੌਕੇ ਪ੍ਰਦੂਸ਼ਣ ਮੁਕਤ ਦਿਵਾਲੀ ਮਨਾਉਣ ਦਾ ਅਹਿਦ ਲਿਆ।
ਕੈਮੀਕਲ ਵਿਭਾਗ ਦੀਆਂ ਵਿਦਿਆਰਥਣਾਂ ਨੇ ਰੰਗੋਲੀ ਬਣਾਈ ਅਤੇ ਦੀਵੇ ਜਗਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਲੈਕਚਰਾਰ ਮੈਡਮ ਰੰਜੂ ਸਲਹੋਤਰਾ ਅਤੇ ਸੁਖਬੀਰ ਸਿੰਘ ਨੇ ਵੀ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕਰਦਿਆਂ ਦਿਵਾਲੀ ਦੀਆਂ ਵਧਾਈਆਂ ਦਿੱਤੀਆਂ।
ਪ੍ਰੋਗਰਾਮ ਦੇ ਅੰਤ ਵਿੱਚ ਕੈਮੀਕਲ ਵਿਭਾਗ ਦੇ ਇੰਚਾਰਜ ਮੈਡਮ ਰੇਖਾ ਨੇ ਆਏ ਹੋਏ ਮਾਹਰ ਅਤੇ ਸਮੂਹ ਸਟਾਫ ਦਾ ਧੰਨਵਾਦ ਕੀਤਾ। ਉਨਾਂ ਨੇ ਦਿਵਾਲੀ ਦੇ ਇਸ ਪ੍ਰੋਗਰਾਮ ਨੂੰ ਸੁਚੱਜੇ ਤਰੀਕੇ ਨਾਲ ਆਯੋਜਿਤ ਕਰਨ ਲਈ ਕੈਮੀਕਲ ਵਿਭਾਗ ਦੇ ਸਮੂਹ ਵਿਦਿਆਰਥੀਆਂ ਦੀ ਸ਼ਲਾਗਾ ਕੀਤੀ ਅਤੇ ਆਸ ਜਤਾਈ ਕਿ ਉਹ ਕਲੀਨ ਗਰੀਨ ਅਤੇ ਸੇਫ ਦਿਵਾਲੀ ਮਨਾਉਣਗੇ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...