ਸਰਕਾਰੀ ਹਾਈ ਸਕੂਲ ਬਸਰਾਏ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜੀ

Date:

ਕਾਦੀਆਂ 22 ਮਈ (ਸਲਾਮ ਤਾਰੀ) ਸਰਕਾਰੀ ਹਾਈ ਸਕੂਲ ਬਸਰਾਏ ਦੀਆਂ ਵਿਦਿਆਰਥਣਾਂ ਵੱਲੋਂ ਇਸ ਵਾਰ ਫਿਰ ਬੋਰਡ ਵੱਲੋਂ ਕਰਾਈਆਂ ਸਲਾਨਾ  ਪ੍ਰੀਖਿਆਵਾਂ ਵਿੱਚ ਵਧੀਆ ਅੰਕ ਪ੍ਰਾਪਤ ਕਰਕੇ ਬਾਜੀ ਮਾਰੀ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐਨਓ ਕਮ ਹੈਡ ਮਾਸਟਰ ਵਿਜੇ ਕੁਮਾਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਗਈਆਂ ਅੱਠਵੀਂ ਅਤੇ ਦਸਵੀਂ ਦੀਆਂ ਪ੍ਰੀਖਿਆਵਾਂ ਵਿੱਚ ਸਰਕਾਰੀ ਹਾਈ ਸਕੂਲ ਬਸਰਾਏ ਦੀਆਂ ਵਿਦਿਆਰਥਣਾਂ ਵੱਲੋਂ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਗਿਆ ਹੈ ।

ਦਸਵੀਂ ਜਮਾਤ ਵਿੱਚੋਂ ਹਰਮਨਪ੍ਰੀਤ ਕੌਰ,ਰਜਨੀ ਅਤੇ ਮੋਨਿਕਾ ਕ੍ਰਮਵਾਰ ਫਸਟ ਸੈਕਿੰਡ ਅਤੇ ਥਰਡ ਆਈਆਂ ਹਨ,ਜਿਨਾਂ ਵੱਲੋਂ 89 ਪ੍ਰਤੀਸ਼ਤ 88% ਅਤੇ 87% ਅੰਕ ਲੈ ਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਮਾਨ ਵਧਾਇਆ ਹੈ,ਉਹਨਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਸਕੂਲ ਦੇ ਅੱਠਵੀਂ ਦੇ ਨਤੀਜੇ ਵੀ ਬਹੁਤ ਵਧੀਆ ਆਏ ਹਨ,ਜਿਸ ਵਿੱਚ ਵੀ ਲੜਕੀਆਂ ਵੱਲੋਂ ਵਧੀਆ ਪ੍ਰਦਰਸ਼ਨ ਕਰਦੇ ਹੋਏ ਪਿ੍ਅੰਕਾ,ਜਸਲੀਨ ਕੌਰ ਤੇ ਸਿਮਰਨਜੀਤ ਕੌਰ ਵੱਲੋਂ ਕ੍ਰਮਵਾਰ 96 ਪ੍ਰਤੀਸ਼ਤ 94% ਅਤੇ 89% ਅੰਕ ਲੈ ਕੇ ਸਕੂਲ ਦੇ ਸਮੁੱਚੇ ਅਧਿਆਪਕਾਂ ਦਾ ਮਾਣ ਵਧਾਇਆ ਹੈ,ਉਹਨਾਂ ਮਾਪਿਆਂ ਨੂੰ ਵੀ ਵਧਾਈ ਦਿੰਦੇ ਹੋਏ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਵੱਲ ਵੱਧ ਤੋਂ ਵੱਧ ਧਿਆਨ ਦੇ ਕੇ ਉਹਨਾਂ ਨੂੰ ਪੜਾਉਣਾ ਚਾਹੀਦਾ ਹੈ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਉਣਾ ਚਾਹੀਦਾ ਹੈ।ਹੈਡ ਮਾਸਟਰ ਵਿਜੇ ਕੁਮਾਰ ਜੀ ਵੱਲੋਂ ਦੱਸਿਆ ਗਿਆ ਇਹ ਸਕੂਲ ਦਾ ਸਮੁੱਚਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ। ਦਸਵੀਂ ਜਮਾਤ ਵਿੱਚੋਂ ਸਤਾਈਂ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅੱਠਵੀਂ ਜਮਾਤ ਵਿੱਚੋਂ 26 ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ।ਸਮੂਹ ਸਕੂਲ ਸਟਾਫ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...