ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਈਕੋ ਕਲੱਬ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਰੁੱਖ਼ ਲਗਾਉਣ ਦੀ ਮੁਹਿੰਮ ਦਾ ਆਗਾਜ਼। ਕਾਲਜ ਕੈਂਪਸ ‘ਚ ਲਗਾਏ ਰੁੱਖ।

Date:

ਕਾਦੀਆਂ, 5 ਜੂਨ(ਸਲਾਮ ਤਾਰੀ)-  ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ‘ਤੇ, ਸਿੱਖ ਨੈਸ਼ਨਲ ਕਾਲਜ, ਕਾਦੀਆਂ ਦੇ ਈਕੋ-ਕਲੱਬ ਨੇ ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਸ਼ੁਰੂ ਕੀਤੀ ਗਈ ਵੱਕਾਰੀ ਪਹਿਲਕਦਮੀ “ਮਿਸ਼ਨ ‘ ਏਕ ਪੇੜ ਮਾਂ ਕੇ ਨਾਮ 2.0” ਦੇ ਤਹਿਤ  ਰੁੱਖ਼ ਲਗਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ। ਇਹ ਸਮਾਗਮ ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੀ.ਐਸ.ਸੀ.ਐਸ.ਟੀ. (ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪ੍ਰੀਸ਼ਦ) ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਅਤੇ ਸਥਾਨਕ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਜੀਨੀਅਰ ਨਰਿੰਦਰਪਾਲ ਸਿੰਘ ਸੰਧੂ ਨੇ ਕਾਲਜ ਕੈਂਪਸ ਅੰਦਰ ਰੁੱਖ਼ ਲਗਾਇਆ। ਇਸ ਮੌਕੇ ਈਕੋ ਕਲੱਬ ਦੇ ਇੰਚਾਰਜ ਪ੍ਰੋਫ਼ੈਸਰ ਰਾਕੇਸ਼  ਕੁਮਾਰ, ਐੱਨ. ਐੱਸ. ਐਸ. ਯੂਨਿਟ ਲੜਕੀਆਂ ਦੇ ਪ੍ਰੋਗਰਾਮ ਅਫ਼ਸਰ ਪ੍ਰੋਫ਼ੈਸਰ ਸੁਖਪਾਲ ਕੌਰ ਸਮੇਤ ਸਟਾਫ਼ ਮੈਂਬਰ ਅਤੇ ਵਿਦਿਆਰਥੀ ਰੁੱਖ਼ ਲਗਾਉਣ ਮੌਕੇ ਹਾਜ਼ਰ ਸਨ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਕਿਹਾ ਵਾਤਾਵਰਣ ਦੀ ਸੁਰੱਖਿਆ ਅਤੇ ਇਸ ਨੂੰ ਹਰਿਆ ਭਰਿਆ ਰੱਖਣ ਲਈ ਰੁੱਖ਼ ਲਗਾਉਣੇ ਬਹੁਤ ਜ਼ਰੂਰੀ ਹਨ। ਈਕੋ ਕਲੱਬ ਦੇ ਇੰਚਾਰਜ ਪ੍ਰੋਫ਼ੈਸਰ ਰਾਕੇਸ਼  ਕੁਮਾਰ ਨੇ ਕਿਹਾ ਕਿ ਅੱਜ ਦੇ ਦਿਹਾੜਾ ਵਾਤਾਵਰਣ ਨੂੰ ਸਮਰਪਿਤ ਕਰਦਿਆਂ
ਵਿਦਿਆਰਥੀਆਂ ਨੇ ਭੈਣ-ਭਰਾ ਦੇ ਪ੍ਰਤੀਕ ਵਜੋਂ ਰੁੱਖ਼ ਲਗਾਉਣ ਵਿੱਚ ਸਰਗਰਮੀ ਨਾਲ ਹਿੱਸਾ  ਲਿਆ ਹੈ ਜੋ ਏਕਤਾ, ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਅਤੇ ਹਰਿਆਲੀ ਰਾਹੀਂ ਮਾਂ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਾਤਾਵਰਣ ਪ੍ਰਤੀ ਚੇਤਨਾ ਪੈਦਾ ਕਰਨਾ ਅਤੇ ਮਨੁੱਖ-ਕੁਦਰਤ ਦੇ ਰਿਸ਼ਤੇ ਨੂੰ ਮਜ਼ਬੂਤ ਕਰਨਾ ਹੈ।
ਇਸ ਸਮਾਗਮ ਵਿੱਚ ਪ੍ਰਿੰਸੀਪਲ ਡਾ. ਹਰਪ੍ਰੀਤ ਹੁੰਦਲ ਸਿੰਘ; ਸਥਾਨਕ ਪ੍ਰਬੰਧਕੀ ਕਮੇਟੀ ਦੇ ਮੈਂਬਰ ਸ. ਨਰਿੰਦਰਪਾਲ ਸਿੰਘ ਸੰਧੂ; ਕਾਲਜ ਸਟਾਫ਼ ਮੈਂਬਰਾਂ ਵਿੱਚ ਪ੍ਰੋ. ਕੁਲਵਿੰਦਰ ਸਿੰਘ, ਪ੍ਰੋ. ਸੁਖਪਾਲ ਕੌਰ ਪ੍ਰੋਗਰਾਮ ਅਫਸਰ ਐੱਨ ਐੱਸ ਐਂਸ (ਲੜਕੀਆਂ), ਪ੍ਰੋ. ਰਾਕੇਸ਼ ਕੁਮਾਰ (ਇੰਚਾਰਜ, ਈਕੋ-ਕਲੱਬ), ਪ੍ਰੋ. ਮਨਪ੍ਰੀਤ ਕੌਰ; ਦੇ ਨਾਲ-ਨਾਲ ਗੈ਼ਰ-ਅਧਿਆਪਨ ਅਮਲੇ ਸਮੇਤ ਵਿਦਿਆਰਥੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...