ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਵਿਸ਼ਵ ਵਾਤਾਵਰਣ ਸਿਹਤ ਦਿਵਸ ਮਨਾਇਆ ਗਿਆ।

Date:

ਕਾਦੀਆਂ, 26 ਸਤੰਬਰ(ਸਲਾਮ ਤਾਰੀ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਈਕੋ ਕਲੱਬ ਵੱਲੋਂ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਣ ਸਿਹਤ ਦਿਵਸ ਮਨਾਇਆ ਗਿਆ।ਇਸ ਮੌਕੇ ਈਕੋ ਕਲੱਬ ਦੇ ਇੰਚਾਰਜ ਪ੍ਰੋਫ਼ੈਸਰ ਰਾਕੇਸ਼ ਕੁਮਾਰ, ਭੌਤਿਕ ਵਿਗਿਆਨ ਵਿਭਾਗ ਦੇ ਪ੍ਰੋਫ਼ੈਸਰ ਕੁਲਵਿੰਦਰ ਸਿੰਘ ਨਾਲ ਵੱਖ ਵੱਖ ਵਿਭਾਗਾਂ ਦੇ ਅਧਿਆਪਕ ਸ਼ਾਮਿਲ ਹੋਏ। ਈਕੋ ਕਲੱਬ ਦੇ ਇੰਚਾਰਜ ਪ੍ਰੋਫ਼ੈਸਰ ਰਾਕੇਸ਼ ਕੁਮਾਰ ਵੱਲੋਂ ਵਿਸ਼ਵ ਵਾਤਾਵਰਣ ਸਿਹਤ ਦਿਵਸ ਤੇ ਪਿਛੋਕੜ ਅਤੇ ਇਸ ਨੂੰ ਮਨਾਉਣ ਦੇ ਮੰਤਵ ਬਾਰੇ ਵਿਦਿਆਰਥੀਆਂ ਨਾਲ ਚਰਚਾ ਕੀਤੀ।

ਭੋਤਿਕ ਵਿਗਿਆਨ ਵਿਭਾਗ ਦੇ ਪ੍ਰੋਫ਼ੈਸਰ ਕੁਲਵਿੰਦਰ ਸਿੰਘ ਵੱਲੋਂ ਮੌਜੂਦਾ ਸਮੇਂ ਵਿੱਚ ਗੰਧਲੇ ਹੋ ਰਹੇ ਵਾਤਾਵਰਣ ਦੀ ਸਾਂਭ ਸੰਭਾਲ ਕਰਨ ਅਤੇ ਇਸ ਨਾਲ ਪੈਦਾ ਹੋ ਰਹੀਆਂ ਸਮੱਸਿਆਵਾਂ ਬਾਰੇ ਵਿਦਿਆਰਥੀ ਵਰਗ ਨਾਲ ਵਿਚਾਰ ਸਾਂਝੇ ਕੀਤੇ। ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਵਾਤਾਵਰਣ ਵਿੱਚ ਲਗਾਤਾਰ ਆ ਰਹੇ ਵਿਗਾੜ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਹਨ ਵਾਤਾਵਰਣ ਦਾ ਸੰਤੁਲਨ ਲਗਾਤਾਰ ਵਿਗੜ ਰਿਹਾ ਹੈ । ਬੀਤੇ ਦਿਨ ਪੰਜਾਬ ਅੰਦਰ ਹੜ੍ਹਾਂ ਦਾ ਆਉਣਾ ਵੀ ਵਾਤਾਵਰਣ ਦੀ ਸਮੱਸਿਆ ਨਾਲ ਜੋੜ ਕੇ ਵੇਖਿਆ ਜਾ ਸਕਦਾ ਹੈ। ਵਿਦਿਆਰਥੀ ਵਰਗ ਨੂੰ ਹੋਰ ਕਿਹਾ ਕਿ ਵਾਤਾਵਰਣ ਵਿੱਚ ਪੈ ਰਹੇ ਵਿਗਾੜ ਨਾਲ ਫ਼ਸਲਾਂ ਅਤੇ ਮਨੁੱਖੀ ਸਿਹਤ ਤੇ ਵੀ ਬੁਰਾ ਅਸਰ ਪੈ ਰਿਹਾ ਹੈ। ਲਗਾਤਾਰ ਵਾਤਾਵਰਣ ਦੇ ਵਿਗੜਨ ਨਾਲ ਬਿਮਾਰੀਆਂ ਵਿੱਚ ਵੀ ਵਾਧਾ ਹੋ ਰਿਹਾ ਹੈ। ਵਿਦਿਆਰਥੀ ਵਰਗ ਨੂੰ ਵਾਤਾਵਰਣ ਦੀ ਸਾਂਭ ਸੰਭਾਲ ਵਾਸਤੇ ਵੱਧ ਤੋਂ ਵੱਧ ਉਪਰਾਲੇ ਕਰਨੇ ਚਾਹੀਦੇ ਹਨ ਅਤੇ ਪੜ੍ਹਾਈ ਦੇ ਨਾਲ ਨਾਲ ਇਸ ਵਿਸ਼ੇ ਨਾਲ ਜੁੜ ਕੇ ਉਸਾਰੂ ਯੋਗਦਾਨ ਪਾਉਣਾ ਚਾਹੀਦਾ ਹੈ।
ਮੰਚ ਦਾ ਸੰਚਾਲਨ ਬੀ .ਐੱਸ. ਸੀ ਦੀ ਵਿਦਿਆਰਥਣ ਨਵਨੀਤ ਕੌਰ ਵੱਲੋਂ ਬਾਖੂਬੀ ਕੀਤਾ ਗਿਆ । ਕਾਲਜ ਦੀਆਂ ਵੱਖ -ਵੱਖ ਜਮਾਤਾਂ ਦੀਆਂ ਵਿਦਿਆਰਥਣਾਂ ਵੱਲੋਂ ਵਿਸ਼ਵ ਵਾਤਾਵਰਣ ਸਿਹਤ ਦਿਵਸ ਨਾਲ ਜੁੜੇ ਭਾਸ਼ਣ ਅਤੇ ਕਵਿਤਾਵਾਂ ਸਮੇਤ ਨਵੀ ਜਾਣਕਾਰੀ ਸਾਂਝੀ ਕੀਤੀ। ਕਾਲਜ ਵਿਦਿਆਰਥਣਾਂ ਵਿੱਚ ਅਵਲੀਨ ਕੌਰ, ਹਾਲਾ ਫ਼ਾਰੂਕ, ਰਵਨੀਤ ਕੌਰ, ਸੰਜਨਾ ,ਸਿਮਰਨਜੀਤ ਕੌਰ, ਮੰਨਤ, ਅੰਜਲੀ, ਜਸਕਰਨਪ੍ਰੀਤ ਕੌਰ , ਰਾਜਬੀਰ ਕੌਰ ,ਮਨਮੀਤ ਕੌਰ ਆਦਿ ਵੱਲੋਂ ਭਾਸ਼ਣ ਅਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਇੱਕ ਪ੍ਰਸ਼ਨੋਤਰੀ ਪ੍ਰੋਗਰਾਮ ਵੀ ਕਰਵਾਇਆ ਗਿਆ ਵਾਤਾਵਰਣ ਨਾਲ ਸਬੰਧਿਤ ਸਵਾਲ ਜੁਆਬ ਵੀ ਕੀਤੇ ਗਏ ਅਤੇ ਜੇਤੂਆਂ ਨੂੰ ਇਨਾਮ ਵੰਡੇ ਗਏ। ਪ੍ਰੋਫ਼ੈਸਰਾ ਰਾਕੇਸ਼ ਕੁਮਾਰ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਹੋਰਨਾਂ ਸਟਾਫ ਮੈਂਬਰਾਂ ਵਿੱਚ ਪ੍ਰੋਫ਼ੈਸਰ ਰਾਕੇਸ਼ ਕੁਮਾਰ ਅਤੇ ਪ੍ਰੋਫ਼ੈਸਰ ਕੁਲਵਿੰਦਰ ਸਿੰਘ ਨਾਲ ਪ੍ਰੋਫ਼ੈਸਰ ਮਿਤਾਲੀ, ਐਨ ਐੱਸ ਐੱਸ ਵਿਭਾਗ ਲੜਕੀਆਂ ਦੇ ਪ੍ਰੋਗਰਾਮ ਅਫ਼ਸਰ ਪ੍ਰੋਫ਼ੈਸਰ ਮਨਪ੍ਰੀਤ ਕੌਰ , ਪ੍ਰੋਫ਼ੈਸਰ ਅਮਨਦੀਪ ਕੌਰ, ਪ੍ਰੋਫ਼ੈਸਰ ਮਨਜੋਤ ਕੌਰ, ਪ੍ਰੋਫ਼ੈਸਰ ਬਲਬੀਰ ਕੌਰ, ਪ੍ਰੋਫ਼ੈਸਰ ਅਮਤੁਲ ਬਾਕੀ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ: ਸਿੱਖ ਨੈਸ਼ਨਲ ਕਾਲਜ ਕਾਦੀਆਂ ਦੇ ਈਕੋ ਕਲੱਬ ਵੱਲੋਂ ਵਿਸ਼ਵ ਵਾਤਾਵਰਣ ਸਿਹਤ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਪ੍ਰਿੰਸੀਪਲ ਡਾ. ਹਰਪ੍ਰੀਤ ਸਿੰਘ ਹੁੰਦਲ , ਸਟਾਫ਼ ਮੈਂਬਰ ਤੇ ਵਿਦਿਆਰਥੀ।

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...