ਸੂਬੇ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਹੜ ਪੀੜਤਾਂ ਦੀ ਲਈ ਜਾ ਰਹੀ ਸਾਰ-ਚੇਅਰਮੈਨ ਯਸ਼ਪਾਲ ਚੌਹਾਨ

Date:

ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 9 ਸਤੰਬਰ  (ਸਲਾਮ ਤਾਰੀ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੇ ਦਿਸ਼ਾ-ਨਿਰਦੇਸ਼ ਤਹਿਤ ਹੜਾਂ ਨਾਲ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਡਿਊਟੀਆਂ ਲਗਾਈਆਂ ਗਈਆਂ ਹਨਜਿਸ ਤਹਿਤ ਯਸ਼ਪਾਲ ਚੌਹਾਨਚੇਅਰਮੈਨ ਇੰਪਰੂਵਮੈਂਟ ਟਰੱਸਟ ਬਟਾਲਾ ਵਲੋਂ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਔਲਖਜਹਾਦਪੁਰਕਥਾਣਾ ਅਤੇ ਖਵਾਜਾ ਬੈਂਸ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਗਿਆ ਤੇ ਹੜ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ।

ਇਸ ਮੌਕੇ ਗੱਲ ਕਰਦਿਆਂ ਚੇਅਰਮੈਨ ਯਸ਼ਪਾਲ ਚੌਹਾਨ ਨੇ ਕਿਹਾ ਕਿ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਉਨ੍ਹਾਂ ਵਲੋਂ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਹੜ ਪੀੜਤਾਂ ਨੂੰ ਰਾਹਤ ਸਮੱਗਰੀ ਪੁਜਦਾ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸ੍ਰੀ ਹਰਗੋਬਿੰਦਪੁਰ ਹਲਕੇ ਦੇ ਪਿੰਡ ਔਲਖਜਹਾਦਪੁਰਕਥਾਣਾ ਅਤੇ ਖਵਾਜਾ ਬੈਂਸ ਜੋ ਬਿਆਸ ਦਰਿਆ ਦੇ ਨੇੜਲੇ ਪਿੰਡ ਹਨ ਅਤੇ ਹੜ ਦਾ ਪਾਣੀ ਖੇਤਾਂ ਵਿੱਚ ਵੜ ਜਾਣ ਨਾਲ ਫਸਲਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਚੁੱਕਾ ਹੈ ਅਤੇ ਦਰਿਆ ਨੇੜਲੀ ਵਸੋਂ ਕਾਫੀ ਪ੍ਰਭਾਵਿਤ ਹੋਈ ਹੈ।

ਚੇਅਰਮੈਨ ਯਸ਼ਪਾਲ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਰਾਹਤ ਕਾਰਜ ਜਾਰੀ ਹਨ ਅਤੇ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਅਤੇ ਪਸ਼ੂਆਂ ਲਈ ਚਾਰਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਮੰਤਰੀ ਮੰਡਲ ਦੀ ਹੋਈ ਬੈਠਕ ਦੌਰਾਨ ਪੰਜਾਬ ਸਰਕਾਰ ਨੇ ਹੜ ਪ੍ਰਭਾਵਿਤ ਪੀੜਤਾਂ ਦੀ ਬਾਂਹ ਫੜੀ ਹੈ ਅਤੇ ਇਸ ਸੰਕਟ ਦੀ ਘੜੀ ਵਿੱਚ ਰਾਜ ਸਰਕਾਰ ਲੋਕਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜੀ ਹੈ 

Share post:

Subscribe

Popular

More like this
Related

ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ

ਬਟਾਲਾ 14 ਨਵੰਬਰ (ਸਲਾਮ ਤਾਰੀ )ਸਿੱਖਿਆ ਵਿਭਾਗ ਵੱਲੋਂ ਜਾਰੀ...

ਕਵਿੱਤਰੀ ਮੁਕਤਾ ਸ਼ਰਮਾ ਤ੍ਰਿਪਾਠੀ ਦੀ ਪੁਸਤਕ “ਮੁਕਤਾਮਣੀ ਜੀਵਨ ਸੂਤਰ” ਲੋਕ ਅਰਪਣ ਕੀਤੀ ਗਈ*

 *ਗੁਰਦਾਸਪੁਰ 13 ਨਵੰਬਰ ( ਤਾਰੀ)*ਵਿਸ਼ਵ ਵਿਰਾਸਤੀ ਸੱਭਿਆਚਾਰਕ ਅਤੇ ਪੰਜਾਬੀ...